24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਟਰੱਕ ਯੂਨੀਅਨ ਬਰਨਾਲਾ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਸਿੱਧੂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਹੋਏ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 13-03-2026
ਬਰਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਟਰੱਕ ਯੂਨੀਅਨ ਬਰਨਾਲਾ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਸਿੱਧੂ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਪ੍ਰੇਰਨਾ ਸਦਕਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ | ਇਸ ਸਬੰਧੀ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਰਦੀਪ ਸਿੰਘ ਘੁੰਨਸ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸ: ਸਿੱਧੂ ਨਾਲ ਹਰਕੇਸ਼ ਬਾਵਾ, ਸੰਜੀਵ ਬਾਵਾ, ਜਪਨ ਸਿੱਧੂ, ਅਮਰੀਕ ਸਿੰਘ, ਜਰਮਨ ਸਿੰਘ, ਨੱਥਾ ਸਿੰਘ ਢਿੱਲੋਂ, ਅਮਨ ਕਾਲੇਕੇ, ਸਤਪਾਲ ਸਿੰਘ, ਨਮਾਜ਼ੀ ਖ਼ਾਨ ਆਦਿ ਆਗੂ ਵੀ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ | ਹਰਦੀਪ ਸਿੰਘ ਸਿੱਧੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਵੀ ਜ਼ੰੁਮੇਵਾਰੀ ਉਨ੍ਹਾਂ ਨੂੰ ਸੌਂਪੀ ਜਾਵੇਗੀ, ਉਹ ਵਲੋਂ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਬਰਨਾਲਾ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਵਲੋਂ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਸ: ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਆਪਣੇ ਸੈਂਕੜੇ ਸਾਥੀਆਂ ਨੂੰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਜਾਵੇਗਾ | ਇਸ ਮੌਕੇ ਸੀਨੀਅਰ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ ਸਮੇਤ ਹੋਰ ਆਗੂ ਵੀ ਹਾਜ਼ਰ ਸਨ | ਜ਼ਿਕਰਯੋਗ ਹੈ ਕਿ ਹਰਦੀਪ ਸਿੰਘ ਸਿੱਧੂ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੇ ਨੇੜਲੇ ਸਾਥੀਆਂ ਵਿਚ ਸ਼ਾਮਲ ਰਹੇ ਹਨ ਅਤੇ ਕੁੱਝ ਮਹੀਨੇ ਪਹਿਲਾਂ ਟਰੱਕ ਯੂਨੀਅਨ ਬਰਨਾਲਾ ਵਿਚ ਵਾਪਰੇ ਇੱਕ ਘਟਨਾਕ੍ਰਮ ਤੋਂ ਬਾਅਦ ਉਨ੍ਹਾਂ ਵਲੋਂ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਨੇ ਕੰਮ ਛੋੜ/ਕਲਮ ਛੋੜ ਹੜਤਾਲ ਕਰ ਕੇ ਸਰਕਾਰ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਸੁਖੀਆ ਨਗਰ ਵਿਖੇ 26ਵਾਂ ਸਾਲਾਨਾ ਜੋੜ ਮੇਲਾ ਅੱਜ ਤੋਂ
Ad Position 24