ਬਰਨਾਲਾ, 12 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਨਗਰ ਨਿਗਮ ਬਰਨਾਲਾ ਦੇ ਕਰਮਚਾਰੀਆਂ ਅਤੇ ਸਫ਼ਾਈ ਸੇਵਕਾਂ ਵਲੋਂ ਕੰਮ ਛੋੜ/ਕਲਮ ਛੋੜ ਹੜਤਾਲ ਕਰ ਕੇ ਜਿੱਥੇ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਉੱਥੇ ਰੇਲਵੇ ਸਟੇਸ਼ਨ ਬਰਨਾਲਾ ਨਜ਼ਦੀਕ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਅਤੇ ਮਿਊਾਸਪਲ ਕਰਮਚਾਰੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੋ ਕੰਟਰੈਕਟ ਬੇਸ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਾਈ ਗਈ 10 ਸਾਲਾ ਪਾਲਿਸੀ ਬਣਾਈ ਗਈ ਹੈ ਅਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ | ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕਰਦਿਆਂ ਮਿਤੀ 6 ਮਈ ਤੋਂ ਅਣਮਿਥੇ ਸਮੇਂ ਤੱਕ ਕੰਮ ਛੋੜ ਹੜਤਾਲ ਕੀਤੀ ਜਾਵੇਗੀ | ਇਸ ਮੌਕੇ ਮਿਊਾਸਪਲ ਕਰਮਚਾਰੀ ਦਲ ਦੇ ਜ਼ਿਲ੍ਹਾ ਸਕੱਤਰ ਜਗਜੀਤ ਸਿੰਘ, ਡਰਾਈਵਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ, ਗੁਰਮੀਤ ਸਿੰਘ, ਨਰੇਸ਼ ਕੁਮਾਰ, ਗੋਬਿੰਦ ਪਾਲ, ਗੁਰਕਿ੍ਰਪਾਲ ਸਿੰਘ, ਅੰਕੁਸ਼ ਸਿੰਗਲਾ ਸੈਨਟਰੀ ਇੰਸਪੈਕਟਰ, ਮੰਗਤ ਰਾਏ ਮੇਟ, ਰਮੇਸ਼ ਕੁਮਾਰ ਮੇਟ, ਸੰਜੇ ਕੁਮਾਰ ਮੇਟ, ਰਾਜੇਸ਼ ਕੁਮਾਰ ਮੇਟ, ਵਿਨੇ ਕੁਮਾਰ, ਸੋਨੂੰ, ਅਵਤਾਰ, ਅਨਿਲ ਕੁਮਾਰ, ਅਰਵਿੰਦਰ ਸਿੰਘ, ਰਾਕੇਸ਼ ਕੁਮਾਰ, ਅਨਿਲ ਕੁਮਾਰ ਬਰੇਟਾ, ਕੁਲਦੀਪ ਸਿੰਘ ਮੇਟ ਆਦਿ ਹਾਜ਼ਰ ਸਨ |