24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਗਰੈਜੂਏਸ਼ਨ ਸਮਾਰੋਹ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 13-03-2026
ਰੂੜੇਕੇ ਕਲਾਂ, 12 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਗਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਪਹੁੰਚੇ ਸੰਸਥਾ ਪ੍ਰਬੰਧਕ, ਸਟਾਫ਼, ਯੂ.ਕੇ.ਜੀ. ਜਮਾਤ ਦੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਵਾਗਤੀ ਕਵਿਤਾਵਾਂ ਰਾਹੀਂ ਸਵਾਗਤ ਕੀਤਾ ਗਿਆ | ਯੂ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਵਲੋਂ ਮਨਮੋਹਕ ਪੇਸ਼ਕਾਰੀਆਂ ਦਿੰਦੇ ਹੋਏ ਐਲ.ਕੇ.ਜੀ ਦੇ ਵਿਦਿਆਰਥੀਆਂ ਵਲੋਂ ਯੂ.ਕੇ.ਜੀ ਵਿਦਿਆਰਥੀਆਂ ਬੈੱਸਟ ਵਿਸਜ ਡਾਂਸ ਰੰਗਾਰੰਗ ਪ੍ਰੋਗਰਾਮ, ਨਾਚ, ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਗਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਵਲੋਂ ਵਿਦਿਆਰਥੀਆਂ ਨੂੰ ਗਰੇਜੂਏਸ਼ਨ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਮਾਪਿਆਂ ਵਲੋਂ ਵੀ ਖ਼ੁਸ਼ੀਆਂ ਮਨਾਈਆਂ ਗਈਆਂ | ਵਿਦਿਆਰਥੀਆਂ ਵਲੋਂ ਵੱਖ-ਵੱਖ ਡਾਂਸ ਤੇ ਕੋਰੋਗ੍ਰਾਫੀਆਂ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਗਈ | ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਕਿਹਾ ਕਿ ਸਮਾਰੋਹ ਇਕ ਜਸ਼ਨ ਨਹੀਂ ਵਿਦਿਆਰਥੀਆਂ ਵਿਚ ਆਤਮ ਵਿਸ਼ਵਾਸ ਵਧਾਉਣ ਤੇ ਉਨ੍ਹਾਂ ਨੂੰ ਆਪਣੀ ਪ੍ਰਾਪਤੀ ਦਾ ਅਹਿਸਾਸ ਕਰਵਾਉਣ ਲਈ ਇਕ ਮਹੱਤਵਪੂਰਨ ਕਦਮ ਹੈ |

Ad Position 22
No active advertisement
ਪਿਛਲੀ ਖ਼ਬਰ ਮਿਊਾਸੀਪਲ ਮੁਲਾਜ਼ਮਾਂ ਨੇ ਮੱੁਖ ਮੰਤਰੀ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਅਮਰੀਕਾ ਤੇ ਈਰਾਨ 'ਚ ਤਣਾਅ ਦੇ ਚੱਲਦਿਆਂ ਗੈਸ ਏਜੰਸੀਆਂ ਦੇ ਬਾਹਰ ਗਾਹਕਾਂ ਦੀਆਂ ਲੱਗਣ ਲੱਗੀਆਂ ਲਾਈਨਾਂ <br/>
Ad Position 24