ਹੰਡਿਆਇਆ, 12 ਮਾਰਚ (ਗੁਰਜੀਤ ਸਿੰਘ ਖੱੁਡੀ)-ਪੰਜਾਬ ਮਿਊਾਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਪੰਜਾਬ ਵਿਚ ਸਮੂਹ ਮੁਲਾਜ਼ਮਾਂ ਵਲੋਂ ਲਗਾਤਾਰ ਅਣਮਿਥੇ ਸਮੇਂ ਦੀ ਕਲਮ ਛੋੜ ਹੜਤਾਲ ਕਰ ਕੇ ਰੋਸ ਧਰਨਾ ਦਿੱਤਾ ਗਿਆ | ਇਸ ਉਪਰੰਤ ਸਮੂਹ ਮੁਲਾਜ਼ਮਾਂ ਨੇ ਮੱੁਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ | ਇਸ ਮੌਕੇ ਵਿਜੈ ਕੁਮਾਰ, ਨਿਖਿਲ ਕੁਮਾਰ, ਪੰਕਜ ਕੁਮਾਰ ਨੇ ਕਿਹਾ ਕਿ ਹਰ ਕੈਟਾਗਰੀ ਮਿਊਾਸੀਪਲ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਬਾਰੇ ਸਥਾਨਕ ਸਰਕਾਰਾਂ ਵਿਭਾਗ ਅਤੇ ਉੱਚ ਅਧਿਕਾਰੀਆਂ ਨੂੰ ਕਈ ਵਾਰੀ ਮੀਟਿੰਗਾਂ ਵਿਚ ਜਾਣੂ ਕਰਵਾਇਆ ਜਾ ਚੱੁਕਾ ਹੈ, ਪਰ ਉਸ ਦਾ ਕੋਈ ਠੋਸ ਨਤੀਜਾ ਨਹੀਂ ਨਿਕਲਿਆ | ਜਿਸ ਕਰ ਕੇ ਪੰਜਾਬ ਦੇ ਸਮੂਹ ਮਿਊਾਸੀਪਲ ਮੁਲਾਜ਼ਮਾਂ, ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਆਊਟਸੋਰਸ ਕੱਚੇ ਮੁਲਾਜ਼ਮਾਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਵੈਟ ਰਾਸ਼ੀ ਦੱੁਗਣੀ ਕਰਨੀ, ਸਫ਼ਾਈ ਕਰਮਚਾਰੀਆਂ ਦਾ ਬੀਮਾ ਵਧਾ ਕੇ 20 ਲੱਖ ਕੀਤਾ ਜਾਵੇ | ਇਸ ਮੌਕੇ ਰਾਣੀ ਖੱੁਡੀ, ਸਾਗਰ ਸਿੰਘ, ਰਵੀ ਕੁਮਾਰ, ਸ਼ੇਖਰ, ਮੁਕੇਸ਼ ਕੁਮਾਰ, ਮਦਨ ਲਾਲ ਆਦਿ ਹਾਜ਼ਰ ਸਨ |