ਸ਼ਹਿਣਾ, 12 ਮਾਰਚ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ 15 ਮਾਰਚ ਨੂੰ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਤਾਜੋਕੇ ਵਿਖੇ ਆਮਦ 'ਤੇ ਪਾਰਟੀ ਵਲੋਂ ਰੱਖੀ ਗਈ ਰੈਲੀ ਦੇ ਸਬੰਧ ਵਿਚ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਪਿੰਡ ਬੁਰਜ, ਜੰਡਸਰ, ਮੌੜ ਮਕਸੂਥਾਂ, ਦਰਾਕਾ ਪੱਤੀ, ਸੰਤਪੁਰਾ ਆਦਿ ਥਾਵਾਂ 'ਤੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਪੰਜਾਬ ਵਿਚ ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨਿੱਕਲੇ ਹੋਏ ਹਨ | ਪੰਜਾਬ ਦੇ ਇਨਸਾਫ਼ ਪਸੰਦ ਲੋਕਾਂ ਦਾ ਕਾਫ਼ਲਾ ਲਗਾਤਾਰ ਉਨ੍ਹਾਂ ਦੇ ਪਿੱਛੇ ਵਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਦੌੜ ਹਲਕੇ ਦੀ ਸ਼ੋ੍ਰਮਣੀ ਅਕਾਲੀ ਦਲ ਦੀ ਰੈਲੀ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦੇਵੇਗੀ | ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਮੀਟਿੰਗਾਂ ਵਿਚ ਆਪ ਮੁਹਾਰੇ ਹੋ ਰਿਹਾ ਇਕੱਠ ਇਸ ਗੱਲ ਨੂੰ ਦਰਸਾਉਂਦਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਲੋਕਾਂ ਦੀ ਹਰਮਨ ਪਿਆਰੀ ਪਾਰਟੀ ਬਣ ਚੱੁਕੀ ਹੈ | ਜਿਸ ਨੂੰ ਝੂਠੇ ਇਲਜ਼ਾਮ ਲਾ ਕੇ ਲੋਕ ਮਨਾਂ ਵਿਚੋਂ ਨਹੀਂ ਕੱਢਿਆ ਜਾ ਸਕਦਾ | ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਪਿੰਡਾਂ ਦੇ ਵਰਕਰ ਆਪਣੇ ਪਿੰਡਾਂ ਵਿਚੋਂ ਨਵੇਂ ਵਰਕਰਾਂ ਨੂੰ ਇਸ ਰੈਲੀ ਵਿਚ ਵੱਧ ਤੋਂ ਵੱਧ ਲਿਆਉਣ ਦੇ ਯਤਨ ਕਰਨ |