ਹੰਡਿਆਇਆ, 12 ਮਾਰਚ (ਗੁਰਜੀਤ ਸਿੰਘ ਖੱੁਡੀ)-ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਸ੍ਰੀ ਬਾਬੂ ਕਾਂਸੀ ਰਾਮ ਦੇ ਜਨਮ ਦਿਨ ਨੂੰ ਸਮਰਪਿਤ 15 ਮਾਰਚ ਨੂੰ ਬਹਿਰਾਮ, ਹਲਕਾ ਬੰਗਾ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਵਿਖੇ 'ਸੱਤਾ ਪ੍ਰਾਪਤ ਕਰੋ' ਰੈਲੀ ਕੀਤੀ ਜਾਵੇਗੀ | ਜਿਸ ਵਿਚ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਵਿਚ ਸੂਬਾ ਪੱਧਰੀ ਆਗੂ ਸ਼ਾਮਿਲ ਹੋ ਕੇ ਸੰਬੋਧਨ ਕਰਨਗੇ | ਇਹ ਜਾਣਕਾਰੀ ਪਿੰਡ ਧਨੌਲਾ ਖ਼ੁਰਦ ਇਕਾਈ ਦੇ ਪ੍ਰਧਾਨ ਪਰਵਿੰਦਰ ਸਿੰਘ, ਸੁਖਰਾਜ ਸਿੰਘ ਕਾਲਾ, ਮਹਿੰਦਰ ਸਿੰਘ, ਖੱੁਡੀ ਕਲਾਂ ਦੇ ਆਗੂ ਕਰਮਜੀਤ ਸਿੰਘ ਜੱਸੀ, ਲਛਮਣ ਸਿੰਘ ਟੋਨੀ ਨੇ ਦਿੱਤੀ ਤੇ ਦੱਸਿਆ ਕਿ ਇਸ ਰੈਲੀ ਵਿਚ ਪੰਜਾਬ ਵਿਚ ਹੋ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਵਿਗਲ ਵਜਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਗੜ ਰਹੀ ਕਾਨੂੰਨ ਵਿਵਸਥਾ, ਨਸ਼ਾ ਮੁਕਤ ਪੰਜਾਬ ਅਤੇ ਗੈਂਗਸਟਰ ਵਾਦ ਦਾ ਬੋਲਬਾਲਾ ਵਧਿਆ ਹੋਇਆ | ਜਿਸ ਕਾਰਨ ਆਏ ਨਿੱਤ ਦਿਨ ਘਟਨਾਵਾਂ ਵਾਪਰ ਰਹੀਆਂ ਹਨ |