ਬਰਨਾਲਾ, 12 ਮਾਰਚ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਮੁੱਖ ਰੱਖਦੇ ਹੋਏ ਤੇ ਸਰਬੱਤ ਦੇ ਭਲੇ ਲਈ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ | ਇਸ ਮੌਕੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਬਾਬਾ ਹਾਕਮ ਸਿੰਘ ਨੇ ਕਿਹਾ ਕਿ ਮਹਾਨ ਰੂਹਾਨੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਨਾਲ ਇਹ ਸੰਸਥਾ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਰਹੀ ਹੈ | ਅੱਜ ਅਸੀਂ ਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਆਪਣਾ ਮਿਹਰ ਭਰਿਆ ਹੱਥ ਇਸ ਸੰਸਥਾ ਉੱਪਰ ਅਤੇ ਇਸ ਦੇ ਹਰੇਕ ਮੈਂਬਰ ਉੱਪਰ ਸਦਾ ਰੱਖਣ |