24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੰਤ ਦਲਬਾਰ ਸਿੰਘ ਛੀਨੀਵਾਲ ਕਲਾਂ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਗੁਰਦੁਆਰਾ ਸਾਹਿਬ ਛੀਨੀਵਾਲ ਕਲਾਂ ਵਿਖੇ ਗਿਆਨੀ ਹਰਭਜਨ ਸਿੰਘ ਢੁੱਡੀਕੇ ਨੂੰ ਸਨਮਾਨਿਤ ਕਰਨ ਸਮੇਂ ਸਮੂਹ ਪ੍ਰਬੰਧਕ | ਤਸਵੀਰ : ਅਵਤਾਰ ਸਿੰਘ ਅਣਖੀ <br/> 13-03-2026
ਮਹਿਲ ਕਲਾਂ, 12 ਮਾਰਚ (ਅਵਤਾਰ ਸਿੰਘ ਅਣਖੀ)-ਧਾਰਮਿਕ ਸ਼ਖ਼ਸੀਅਤ ਸੰਤ ਦਲਬਾਰ ਸਿੰਘ ਛੀਨੀਵਾਲ, ਮੈਂਬਰ ਸ਼੍ਰੋਮਣੀ ਕਮੇਟੀ ਦੀ ਪੰਜਵੀਂ ਸਾਲਾਨਾ ਬਰਸੀ ਮੌਕੇ ਮਹਾਨ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਛੀਨੀਵਾਲ ਕਲਾਂ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਰਾਗੀ ਭਾਈ ਪ੍ਰਗਟ ਸਿੰਘ ਮਨੀਲਾ ਦੇ ਜਥੇ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਗਿਆਨੀ ਹਰਭਜਨ ਸਿੰਘ ਢੁੱਡੀਕੇ ਨੇ ਸੰਤ ਦਲਬਾਰ ਸਿੰਘ ਛੀਨੀਵਾਲ ਨਾਲ ਜੁੜੀਆਂ ਯਾਦਾਂ ਨੂੰ ਸਾਂਝਾ ਕਰਦਿਆਂ ਸਮੂਹ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਗੁਰਮਤਿ ਵਿਚ ਪਰਪੱਕ ਹੋ ਕੇ ਬਾਣੀ ਅਤੇ ਬਾਣੀ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ | ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸੰਤ ਬਾਬਾ ਗੁਰਬਚਨ ਸਿੰਘ ਭਿੰਡਰਾਂ ਵਾਲਿਆਂ ਤੋਂ ਸਿੱਖਿਆ ਪ੍ਰਾਪਤ ਕਰਕੇ ਸੰਤ ਛੀਨੀਵਾਲ ਨੇ ਸਾਰਾ ਜੀਵਨ ਧਰਮ ਪ੍ਰਚਾਰ, ਸਮਾਜ ਸੇਵਾ ਲੇਖੇ ਲਾ ਦਿੱਤਾ | ਉਨ੍ਹਾਂ ਦੀ ਗਤੀਸ਼ੀਲ ਅਗਵਾਈ, ਉਸਾਰੂ ਸੇਧ ਸਦਕਾ ਅੱਜ ਸਮੁੱਚਾ ਛੀਨੀਵਾਲ ਪਰਿਵਾਰ ਦੇਸ਼-ਵਿਦੇਸ਼ ਵਿਚ ਬੁਲੰਦੀਆਂ ਨੂੰ ਛੋਹ ਰਿਹਾ ਹੈ | ਇਸ ਮੌਕੇ ਭਾਈ ਰਾਜਿੰਦਰ ਸਿੰਘ ਛੀਨੀਵਾਲ, ਜਥੇ: ਪਿ੍ਤਪਾਲ ਸਿੰਘ ਛੀਨੀਵਾਲ ਨੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਗਿਆਨੀ ਹਰਭਜਨ ਸਿੰਘ ਢੁੱਡੀਕੇ, ਸੰਤ ਘੁੰਨਸ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਅਮਰ ਸਿੰਘ ਬੀ.ਏ. ਭਦੌੜ, ਬਾਬਾ ਸਤਪਾਲ ਸਿੰਘ, ਭਾਈ ਹਰਦੀਪ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ, ਜਥੇਦਾਰ ਗੁਰਮੇਲ ਸਿੰਘ ਛੀਨੀਵਾਲ, ਅਜੀਤ ਸਿੰਘ ਕੁਤਬਾ, ਡਾ: ਸੁਖਵਿੰਦਰ ਸਿੰਘ ਨਿਹਾਲੂਵਾਲ, ਬਲਦੇਵ ਸਿੰਘ ਗਾਗੇਵਾਲ, ਰਾਗੀ ਜਸਵੰਤ ਸਿੰਘ ਕੈਨੇਡਾ, ਅਮਰੀਕ ਸਿੰਘ ਯੂ.ਐਸ.ਏ., ਹਰੀ ਸਿੰਘ ਕਟੈਹਰੀਆ, ਡੀ.ਪੀ. ਕਰਨੈਲ ਸਿੰਘ ਗਹਿਲ, ਬਾਬਾ ਸ਼ੇਰ ਸਿੰਘ ਖ਼ਾਲਸਾ, ਸੁਖਮਿੰਦਰ ਸਿੰਘ ਧੂਰਕੋਟ, ਕਿਸਾਨ ਆਗੂ ਸਰਬਜੀਤ ਸਿੰਘ ਧੂਰਕੋਟ, ਪ੍ਰਧਾਨ ਬਲਵੰਤ ਸਿੰਘ ਛੀਨੀਵਾਲ, ਬਲਜੀਤ ਸਿੰਘ ਜੇ.ਈ., ਯਾਦਵਿੰਦਰ ਸਿੰਘ ਲਾਡੀ, ਪਰਮਿੰਦਰ ਸਿੰਘ ਢੀਂਡਸਾ, ਬਲਵੀਰ ਸਿੰਘ ਮਠਾੜੂ, ਟਿੱਕਾ ਸਿੰਘ, ਗੁਰਪ੍ਰੀਤ ਸਿੰਘ ਚੁਹਾਣਕੇ, ਪ੍ਰਧਾਨ ਯਾਦਵਿੰਦਰ ਸਿੰਘ, ਜੋਗਿੰਦਰ ਸਿੰਘ, ਡਾ: ਦਰਸ਼ਨ ਕੁਮਾਰ, ਭਾਈ ਇਕਬਾਲ ਸਿੰਘ, ਬਾਬਾ ਭੁਪਿੰਦਰਪਾਲ ਸ਼ਰਮਾ, ਮਹਿੰਦਰ ਸਿੰਘ ਚੁਹਾਣਕੇ, ਹਾਕਮ ਸਿੰਘ ਧਾਲੀਵਾਲ, ਹਰਜਿੰਦਰ ਸਿੰਘ ਬਿੱਲੂ, ਮਹਿੰਦਰ ਸਿੰਘ ਦੁੱਲਟ, ਜਗਰਾਜ ਸਿੰਘ ਬਖਤਗੜ੍ਹ, ਗੁਰਪ੍ਰੀਤ ਸਿੰਘ ਪੰਚ, ਮਨਜਿੰਦਰ ਸਿੰਘ ਠੁੱਲੀਵਾਲ, ਨੰਬਰਦਾਰ ਜਰਨੈਲ ਸਿੰਘ, ਬਲਤੇਜ ਸਿੰਘ ਬਰਨਾਲਾ, ਊਧਮ ਸਿੰਘ, ਨੰਬਰਦਾਰ ਗੁਰਤੇਜ ਸਿੰਘ, ਅਵਤਾਰ ਸਿੰਘ ਪਟਵਾਰੀ, ਦਰਸ਼ਨ ਸਿੰਘ ਸੈਕਟਰੀ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਰਹਿਮਤ ਅਲੀ ਵਜੀਦਕੇ ਦੀ ਯਾਦ 'ਚ ਸ਼ਹੀਦੀ ਸਮਾਗਮ 25 ਨੂੰ ਅਗਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ
Ad Position 24