ਮਹਿਲ ਕਲਾਂ, 12 ਮਾਰਚ (ਅਵਤਾਰ ਸਿੰਘ ਅਣਖੀ)-ਗ਼ਦਰ ਲਹਿਰ ਦੇ ਹੀਰੋ ਮਹਾਨ ਸੂਰਬੀਰ ਸ਼ਹੀਦ ਰਹਿਮਤ ਅਲੀ ਵਜੀਦਕੇ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ 25 ਮਾਰਚ, ਬੁੱਧਵਾਰ ਨੂੰ ਸਰਕਾਰੀ ਹਾਈ ਸਕੂਲ ਪਿੰਡ ਵਜੀਦਕੇ ਖੁਰਦ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ | ਇਹ ਯਾਦਗਾਰੀ ਸਮਾਗਮ ਪਿੰਡ ਵਜੀਦਕੇ ਖੁਰਦ ਅਤੇ ਵਜੀਦਕੇ ਕਲਾਂ ਦੀਆਂ ਗ੍ਰਾਮ ਪੰਚਾਇਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਕਿਸਾਨ ਜਥੇਬੰਦੀਆਂ, ਯੂਥ ਕਲੱਬਾਂ, ਐਨ.ਆਰ.ਆਈ. ਵੀਰਾਂ, ਐਕਸ ਸਰਵਿਸਮੈਨ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ | ਇਸ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਮਹਾਨ ਸ਼ਹੀਦ ਰਹਿਮਤ ਅਲੀ ਵਜੀਦਕੇ ਨੂੰ ਸ਼ਰਧਾਂਜਲੀ ਭੇਟ ਕਰਨਗੇ | ਇਸ ਦੌਰਾਨ ਸਭਿਆਚਾਰਕ ਪ੍ਰੋਗਰਾਮ ਵਿਚ ਨਾਟਕ ਟੀਮਾਂ ਵਲੋਂ ਕੋਰੀਓਗਰਾਫੀ, ਨਾਟਕ, ਲੋਕ ਗੀਤ ਅਤੇ ਲੋਕ ਪੱਖੀ ਗੀਤ, ਕਵਿਤਾਵਾਂ ਰਾਹੀਂ ਗ਼ਦਰ ਲਹਿਰ ਦੇ ਮਹਾਨ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਜਾਵੇਗਾ | ਪ੍ਰਬੰਧਕਾਂ ਨੇ ਸਮੂਹ ਕਿਰਤੀ ਲੋਕਾਂ ਨੂੰ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਕੇ ਮਹਾਨ ਸੂਰਬੀਰ ਸ਼ਹੀਦ ਰਹਿਮਤ ਅਲੀ ਵਜੀਦਕੇ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕਰਨ ਦੀ ਅਪੀਲ ਕੀਤੀ |