24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

100 ਗ੍ਰਾਮ ਗਾਂਜੇ ਸਮੇਤ ਦੋ ਵਿਅਕਤੀ ਕਾਬੂ, ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 13-03-2026
ਬਰਨਾਲਾ, 12 ਮਾਰਚ (ਰਾਜ ਪਨੇਸਰ)-ਟਰਾਈਡੈਂਟ ਫ਼ੈਕਟਰੀ ਸੰਘੇੜਾ (ਬਰਨਾਲਾ) ਨਜ਼ਦੀਕ ਦੋ ਵਿਅਕਤੀਆਂ ਨੂੰ 100 ਗ੍ਰਾਮ ਗਾਂਜੇ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਜਸ਼ਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸਰਸਾਤੀ ਦੇਵੀ ਪਤਨੀ ਪਿੰਟੂ ਬਿੰਨ, ਮੰਜੂਰਬਾ ਦੇਵੀ ਪਤਨੀ ਅਜੇ ਬਿੰਨ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ | ਜੋ ਕਿ ਟਰਾਈਡੈਂਟ ਫ਼ੈਕਟਰੀ ਸੰਘੇੜਾ ਦੇ ਨਜ਼ਦੀਕ ਘੁੰਮਦੇ ਦੇਖੇ ਗਏ ਹਨ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਦੋਵੇਂ ਜਣਿਆਂ ਨੂੰ 100 ਗ੍ਰਾਮ ਗਾਂਜੇ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਮੈਡੀਕਲ ਕਮਿਸ਼ਨਰ ਵਲੋਂ ਸੀ.ਐਚ.ਸੀ. ਮਹਿਲ ਕਲਾਂ ਦਾ ਦੌਰਾ <br/> ਅਗਲੀ ਖ਼ਬਰ ਬਰਨਾਲਾ ਤੇ ਸੰਗਰੂਰ 'ਚ ਕੰਨਾਂ ਦਾ ਮੁਫ਼ਤ ਟੈੱਸਟ ਤੇ ਮਸ਼ੀਨਾਂ ਉਪਲਬਧ <br/>
Ad Position 24