24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਡਿਪਟੀ ਮੈਡੀਕਲ ਕਮਿਸ਼ਨਰ ਵਲੋਂ ਸੀ.ਐਚ.ਸੀ. ਮਹਿਲ ਕਲਾਂ ਦਾ ਦੌਰਾ <br/>

Ad Position 21
No active advertisement
ਸੀ.ਐਚ.ਸੀ. ਮਹਿਲ ਕਲਾਂ ਵਿਖੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਡਾ. ਗੁਰਮਿੰਦਰ ਕੌਰ ਅÏਜਲਾ | ਤਸਵੀਰ : ਤਰਸੇਮ ਸਿੰਘ ਗਹਿਲ <br/> 13-03-2026
ਮਹਿਲ ਕਲਾਂ, 12 ਮਾਰਚ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮਿੰਦਰ ਕੌਰ ਅÏਜਲਾ ਵਲੋਂ ਅੱਜ ਸੀ.ਐਚ.ਸੀ ਮਹਿਲ ਕਲਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕੰਮ ਕਾਜ ਦੀ ਗੰਭੀਰਤਾ ਨਾਲ ਚੈਕਿੰਗ ਕੀਤੀ ਗਈ | ਉਨ੍ਹਾਂ ਵਲੋਂ ਆਸ਼ਾ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਆਪਣੇ ਏਰੀਏ ਦੇ ਲੋਕਾਂ ਦੇ ਸਿਹਤ ਕਾਰਡ ਬਣਾਉਣ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ | ਇਸ ਮੌਕੇ ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਤੇਜਿੰਦਰ ਕੌਰ ਅਤੇ ਹੋਰ ਸਟਾਫ਼ ਨਾਲ ਮੀਟਿੰਗ ਕਰਦਿਆਂ ਵਿਸ਼ੇਸ਼ ਤੌਰ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਹਰੇਕ ਲੋੜਵੰਦ ਮਰੀਜ਼ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਲਾਜ ਦੀ ਸਹੂਲਤ ਮਿਲਣੀ ਯਕੀਨੀ ਬਣਾਈ ਜਾਵੇ | ਇਸ ਦੌਰਾਨ ਉਨ੍ਹਾਂ ਵਲੋਂ ਓਟ ਕਲੀਨਿਕ, 108 ਐਂਬੂਲੈਂਸ, ਬਾਇਓ ਮੈਡੀਕਲ ਵੇਸਟ, ਰੋਗੀ ਕਲਿਆਣ ਸਮਿਤੀ, ਸਿਹਤ ਸੁਵਿਧਾਵਾਂ ਅਤੇ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦੀ ਚੈਕਿੰਗ ਕੀਤੀ ਗਈ ਅਤੇ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ | ਇਸ ਦੌਰਾਨ ਡਾ: ਅÏਜਲਾ ਨੇ ਇਹ ਵੀ ਕਿਹਾ ਕਿ ਲੋੜਵੰਦ ਤੇ ਯੋਗ ਵਰਗ ਨੂੰ ਮਿਲਣ ਵਾਲੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਵੱਧ ਤੋਂ ਵੱਧ ਕਾਰਡ ਬਣਵਾਉਣ ਤੇ ਹੋਰ ਵੱਖ-ਵੱਖ ਯੋਜਨਾਵਾਂ ਬਾਰੇ ਵੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣਾ ਕੰਮ ਸਮੇਂ ਸਿਰ 'ਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ | ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਤੇਜਿੰਦਰ ਕੌਰ ਨੇ ਉਨ੍ਹਾਂ ਨੂੰ ਲੋਕ ਹਿਤ ਵਿਚ ਲਗਾਤਾਰ ਤੇ ਹੋਰ ਬਿਹਤਰ ਕੰਮ ਕਰਨ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਵਿਖੇ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਪੰਜ ਸਾਲਾ ਯੋਜਨਾਵਾਂ ਸੰਬੰਧੀ ਵਿਸ਼ੇਸ਼ ਲੈਕਚਰ <br/>... ਅਗਲੀ ਖ਼ਬਰ 100 ਗ੍ਰਾਮ ਗਾਂਜੇ ਸਮੇਤ ਦੋ ਵਿਅਕਤੀ ਕਾਬੂ, ਮਾਮਲਾ ਦਰਜ
Ad Position 24