ਭਦੌੜ, 12 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਜੋ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਅਧੀਨ ਕਾਰਜ ਕਰ ਰਿਹਾ ਹੈ | ਇਸ ਸੰਸਥਾ ਵਿਚ ਵਿਦਿਆਰਥੀਆ ਦੇ ਸਰਵਪੱਖੀ ਵਿਕਾਸ ਲਈ ਧਾਰਮਿਕ, ਸਭਿਆਚਾਰਕ ਅਤੇ ਸਾਹਿਤਕ ਪ੍ਰੋਗਰਾਮ ਆਯੋਜਿਤ ਕਰਵਾਏ ਜਾਂਦੇ ਹਨ | ਇਸ ਨੂੰ ਧਿਆਨ ਵਿਚ ਰੱਖਦੇ ਹੋਏ ਕਾਮਰਸ ਅਤੇ ਅਰਥ ਸ਼ਾਸਤਰ ਵਿਭਾਗ ਵਲੋਂ ਪੰਜ ਸਾਲਾਂ ਯੋਜਨਾਵਾਂ ਉੱਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਕਾਲਜ ਦੇ ਅਰਥ ਸ਼ਾਸਤਰ ਵਿਭਾਗ ਦੇ ਪ੍ਰੋ: ਸਿਮਰਜੀਤ ਕੌਰ ਦੁਆਰਾ ਪੰਜ ਸਾਲਾ ਯੋਜਨਾਵਾਂ ਅਤੇ ਸਰਕਾਰੀ ਨੀਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਵਿਚ ਉਨ੍ਹਾਂ ਨੇ ਪੰਜ ਸਾਲਾਂ ਯੋਜਨਾਵਾਂ ਦੀ ਆਰੰਭਤਾ, ਖੇਤੀਬਾੜੀ, ਉਦਯੋਗੀਕਰਨ ਦੇ ਵਿਕਾਸ ਦੇ ਨਾਲ-ਨਾਲ ਇਸ ਦੀਆਂ ਸਫਲਤਾ ਅਤੇ ਅਸਫਲਤਾਵਾਂ ਬਾਰੇ ਵੀ ਦੱਸਿਆ ਗਿਆ | ਸੰਸਥਾ ਦੇ ਪਿ੍ੰਸੀਪਲ ਮਲਵਿੰਦਰ ਸਿੰਘ, ਕਾਮਰਸ ਵਿਭਾਗ ਦੇ ਮੁਖੀ ਪ੍ਰੋ: ਗੁਰਮੀਤ ਕੌਰ, ਪ੍ਰੋ: ਹਰਜਿੰਦਰ ਕੌਰ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ |