07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਭਾਰਤੀ ਜਨਤਾ ਪਾਰਟੀ ਨੇ ਸੰਸਦ ਮੈਂਬਰ ਮੀਤ ਹੇਅਰ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਧਰਨਾ ਦੇ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਬਰਨਾਲਾ, 27 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਵੇਅਰ ਹਾਊਸ ਦੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ | ਅੱਜ ਇਸ ਮਾਮਲੇ ਵਿਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਜਿੰਦਰ ਉੱਪਲ ਅਤੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਮਨ ਜਵੰਧਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਦਾ ਘਿਰਾਓ ਕਰ ਕੇ ਧਰਨਾ ਦਿੱਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਧਰਨੇ ਦੌਰਾਨ ਸੰਬੋਧਨ ਕਰਦਿਆਂ ਰਾਜਿੰਦਰ ਉੱਪਲ, ਰਮਨ ਜਵੰਧਾ, ਸੰਦੀਪ ਜੇਠੀ, ਲਵਲੀਨ ਭਾਰਦਵਾਜ ਸਮੇਤ ਹੋਰ ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਇਸ ਮਾਮਲੇ ਵਿਚ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਦੀ ਮਦਦ ਕਰਨ ਦੀ ਬਜਾਏ ਸੀ.ਬੀ.ਆਈ. ਜਾਂਚ ਕਰਵਾਏ ਜਾਣ ਦੇ ਰਾਹ ਵਿਚ ਰੋੜਾ ਬਣ ਰਹੇ ਹਨ | ਆਗੂਆਂ ਨੇ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਦਾ ਪਰਿਵਾਰ ਲਗਾਤਾਰ ਸੀ.ਬੀ.ਆਈ. ਜਾਂਚ ਦੀ ਮੰਗ ਕਰ ਰਿਹਾ ਹੈ ਤਾਂ ਜੋ ਸਚਾਈ ਸਾਹਮਣੇ ਆ ਸਕੇ | ਦੂਸਰੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਸੰਸਦ ਮੈਂਬਰ ਅਤੇ ਆਗੂ ਇਸ ਮਾਮਲੇ ਵਿਚ ਸਹਿਯੋਗ ਦੇ ਰਹੇ ਹਨ, ਪਰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਇਸ ਮਾਮਲੇ ਪ੍ਰਤੀ ਪੂਰੀ ਤਰ੍ਹਾਂ ਚੁੱਪ ਹਨ ਅਤੇ ਪਰਿਵਾਰ ਨੂੰ ਕੋਈ ਸਹਿਯੋਗ ਨਹੀਂ ਦੇ ਰਹੇ | ਉਨ੍ਹਾਂ ਕਿਹਾ ਕਿ ਜਦੋਂ ਤੱਕ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਦੇ ਹਵਾਲੇ ਨਹੀਂ ਕੀਤੀ ਜਾਂਦੀ ਅਤੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਭਾਰਤੀਆ ਜਨਤਾ ਪਾਰਟੀ ਵਲੋਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਨੰਦ ਲਾਲ, ਹਨੀ ਸਿੰਗਲਾ, ਹਰਦੀਪ ਚੀਮਾ, ਬੇਅੰਤ ਸਿੰਘ ਐਸ.ਸੀ. ਮੋਰਚਾ, ਬਾਰੂ ਸਿੰਘ, ਜੋਰੀ ਸਿੰਘ, ਸਾਹਿਲ ਕੁਮਾਰ ਤਪਾ, ਚੀਨਾ ਜੱਸੜ੍ਹ ਕਾਲੇਕੇ, ਦਰਸ਼ਨ ਸਿੰਘ ਚੀਮਾ, ਸੁਖਦੀਪ ਸਿੰਘ ਧੌਲਾ, ਦੀਪੀ ਖੁੱਡੀ, ਕਮਲ ਸ਼ਰਮਾ, ਪੰਪੋਸ਼ ਕੌਲ, ਕਰਨ ਸ਼ਰਮਾ, ਮਨੀ ਸਿੰਘ ਭੈਣੀ ਜੱਸਾ, ਡਾ. ਮੱਖਣ ਜੈਮਲ ਸਿੰਘ ਵਾਲਾ ਸਮੇਤ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਦੇ ਆਜ਼ਾਦ ਕਲੱਬ ਨੇ ਧਾਰਮਿਕ ਸਥਾਨ ਟਿੱਲਾ ਸਾਹਿਬ ਨੂੰ ਏ.ਸੀ. ਕੀਤਾ ਭੇਟ <br/> ਅਗਲੀ ਖ਼ਬਰ ਨਸ਼ਾ ਛੁਡਾਊ ਕੇਂਦਰ 'ਚ ਇਲਾਜ ਲਈ ਦਾਖ਼ਲ ਕਰਵਾਏ ਹੋਏ ਚਾਰ ਵਿਅਕਤੀ ਫ਼ਰਾਰ <br/>
Ad Position 24