ਮਹਿਲ ਕਲਾਂ, 27 ਮਾਰਚ (ਅਵਤਾਰ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਖ਼ਿਆਲੀ ਵਿਖੇ ਜਨ ਸਭਾ 'ਚ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਨੇ ਹਿੱਸਾ ਲਿਆ | ਇਸ ਮੌਕੇ ਹਲਕਾ ਵਿਧਾਇਕ ਤੇ ਵਿਸ਼ੇਸ਼ ਅਧਿਕਾਰ ਕਮੇਟੀ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਤੇ ਹਲਕਾ ਪਾਰਟੀ ਦੇ ਮੁੱਖ ਬੁਲਾਰੇ ਮਨਜੀਤ ਸਿੰਘ ਬਾਜਵਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਦਾ ਵਿਸਥਾਰ ਪੂਰਵਕ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਾਰ ਸਾਲਾ ਦੇ ਅੰਦਰ ਲੋਕਾਂ ਦੀ ਭਲਾਈ ਲਈ ਜ਼ਿਕਰਯੋਗ ਕੰਮ ਕੀਤੇ ਹਨ, ਜਿਵੇਂ ਨੌਜਵਾਨਾਂ ਨੂੰ ਰੁਜ਼ਗਾਰ ਤੇ ਕਿਸਾਨਾਂ ਨੂੰ ਨਹਿਰੀ ਪਾਣੀ ਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਮੁੱਖ ਹਨ | ਉਨ੍ਹਾਂ ਭਗਵੰਤ ਮਾਨ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਵਾਰੇ ਰਿਪੋਰਟ ਕਾਰਡ ਵੀ ਪੇਸ਼ ਕੀਤਾ | ਪਾਰਟੀ ਦੇ ਮੁੱਖ ਬੁਲਾਰੇ ਮਨਜੀਤ ਸਿੰਘ ਬਾਜਵਾ ਨੇ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਕੰਮਾਂ ਦੇਖਦਿਆਂ ਆਉਣ ਵਾਲੇ ਸਮੇਂ 'ਚ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ | ਉਨ੍ਹਾਂ ਹਲਕੇ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ, ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੁਆਰਾ ਪੂਰੀਆਂ ਕੀਤੀਆਂ ਗਰੰਟੀਆਂ ਵਾਰੇ ਵੀ ਵਿਸਥਾਰ ਪੂਰਵਕ ਦੱਸਿਆ | ਇਸ ਮੌਕੇ ਪੰਡਿਤ ਰਾਜਾ ਰਾਮ ਬੱਗੂ, ਕਬੱਡੀ ਕੁਮੈਂਟੇਟਰ ਲੱਖਾ ਖ਼ਿਆਲੀ, ਸੰਮਤੀ ਮੈਂਬਰ ਗੁਰਜੀਤ ਸਿੰਘ ਧਾਲੀਵਾਲ, ਸੰਮਤੀ ਮੈਂਬਰ ਦਵਿੰਦਰ ਸਿੰਘ ਕੁਤਬਾ ਆਦਿ ਆਗੂ ਵੀ ਹਾਜ਼ਰ ਸਨ |