06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪਿੰਡ ਠੀਕਰੀਵਾਲਾ ਦੇ ਇਕ ਵਿਅਕਤੀ ਤੋਂ ਅਸਲ੍ਹਾ, ਕਾਰਤੂਸ ਬਰਾਮਦ, ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਬਰਨਾਲਾ, 27 ਮਾਰਚ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਬਰਨਾਲਾ ਵਲੋਂ ਪਿੰਡ ਭੱਦਲਵੱਡ ਨਜ਼ਦੀਕ ਠੀਕਰੀਵਾਲਾ ਦੇ ਵਿਅਕਤੀ ਤੋਂ 32 ਬੋਰ ਦੇਸੀ ਰਿਵਾਲਵਰ, 5 ਜਿੰਦਾ ਕਾਰਤੂਸ ਬਰਾਮਦ ਹੋਣ 'ਤੇ ਥਾਣਾ ਸਦਰ ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਨੈਬ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਸਮਾਜ ਵਿਰੋਧੀ ਅਨਸਰਾਂ ਅਤੇ ਇਲਾਕੇ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਬੂਟਾ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮਾਨ ਪੱਤੀ ਠੀਕਰੀਵਾਲ ਜੋ ਕਿ ਪਿੰਡ ਠੀਕਰੀਵਾਲ ਤੋਂ ਭੱਦਲਵੱਡ ਵਾਲੀ ਸੜਕ 'ਤੇ ਡਰੇਨ ਨਜ਼ਦੀਕ ਆ ਰਿਹਾ ਸੀ | ਜਿਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਇਸ ਕੋਲੋਂ 32 ਬੋਰ ਦਾ ਰਿਵਾਲਵਰ ਦੇਸੀ, 5 ਜਿੰਦਾ ਕਾਰਤੂਸ ਬਰਾਮਦ ਹੋਏ ਉੱਧਰ ਪੁਲਿਸ ਕਾਰਵਾਈ ਅਨੁਸਾਰ ਉਕਤ ਵਿਅਕਤੀ ਨੂੰ ਅਸਲੇ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਬੀ.ਜੀ.ਐੱਸ. ਸਕੂਲ ਦੀ ਵਿਦਿਆਰਥਣ ਨੇ ਸੁੰਦਰ ਲਿਖਾਈ ਮੁਕਾਬਲਿਆਂ 'ਚ ਪਹਿਲਾ ਸਥਾਨ ਕੀਤਾ ਹਾਸਿਲ <br/> ਅਗਲੀ ਖ਼ਬਰ ਬਾਹਰਲਾ ਡੇਰਾ ਮਹੰਤ ਜੰਗੀਰ ਦਾਸ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਰਾਮ ਨੌਮੀ ਦਾ ਤਿਉਹਾਰ <br/>
Ad Position 24