ਭਦੌੜ, 27 ਮਾਰਚ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦੌੜ ਦੀ ਹੋਣਹਾਰ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਲਖਵੀਰ ਸਿੰਘ (ਜਮਾਤ ਚੌਥੀ) ਨੇ ਮੁਹਾਲੀ ਵਿਖੇ ਸੁੰਦਰ ਲਿਖਾਈ ਮੁਕਾਬਲੇ 'ਕਿਸਮੇ ਕਿਤਨਾ ਹੈ ਦਮ' ਦੇ ਫਾਈਨਲ ਰਾਊਾਡ ਵਿਚੋਂ ਪਹਿਲਾ ਸਥਾਨ ਪ੍ਰਾਪਤ ਸਕੂਲ, ਇਲਾਕੇ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਦੇ ਐਮ.ਡੀ. ਰਣਪ੍ਰੀਤ ਸਿੰਘ ਰਾਏ ਅਤੇ ਪਿ੍ੰਸੀਪਲ ਨਿਰਦੋਸ਼ ਰਲਹੱਨ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨਵਦੀਪ ਕੌਰ ਵਾਸੀ ਛੰਨਾ ਗੁਲਾਬ ਸਿੰਘ ਦੀ ਇਹ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਅਜਿਹੇ ਟੇਲੈਂਟ ਮੁਕਾਬਲਿਆਂ ਵਿਚ ਵਧੇਰੀ ਰੁੱਝੀ ਰੱਖਦੀ ਹੈ ਇਸ ਪ੍ਰਾਪਤੀ ਪਿੱਛੇ ਵਿਦਿਆਰਥਣ ਨਵਦੀਪ ਕੌਰ ਦੀ ਸਖ਼ਤ ਮਿਹਨਤ ਅਧਿਆਪਕਾਂ ਦੀ ਹੱਲਾਸ਼ੇਰੀ ਬਾਖ਼ੂਬੀ ਦਿਖਾਈ ਦਿੰਦੀ ਹੈ | ਉਨ੍ਹਾਂ ਇਸ ਪ੍ਰਾਪਤੀ ਉਪਰ ਵਿਦਿਆਰਥਣ ਦਾ ਸਨਮਾਨ ਕਰਨ ਉਪਰੰਤ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦੇ ਹੋਏ ਹੋਰ ਬੱਚਿਆਂ ਨੂੰ ਵੀ ਅਜਿਹੇ ਮੁਕਾਬਲਿਆਂ ਲਈ ਤਿਆਰ ਕਰਨ ਦਾ ਸੱਦਾ ਦਿੱਤਾ |