06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਜ਼ਿਲ੍ਹਾ ਜੇਲ੍ਹ ਵਿਚ ਓਟ ਸੈਂਟਰ ਦਾ ਅਚਨਚੇਤ ਨਿਰੀਖਣ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਬਰਨਾਲਾ, 27 ਮਾਰਚ (ਨਰਿੰਦਰ ਅਰੋੜਾ)-ਅੱਜ ਮਿਸ ਅੰਸ਼ੂਲ ਬੇਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਚੱਲ ਰਹੇ ਓਟ ਸੈਂਟਰ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਸਮੇਂ ਉਨ੍ਹਾਂ ਨਾਲ ਸ੍ਰੀ ਮਦਨ ਲਾਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵੀ ਮੌਜੂਦ ਸਨ | ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਓਟ ਕਲੀਨਿਕ ਵਿਚ ਮੌਜੂਦ ਸਟਾਫ਼, ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਓਟ ਕਲੀਨਿਕ ਵਿਖੇ ਕੈਦੀਆਂ ਤੇ ਹਵਾਲਾਤੀਆਂ ਨੂੰ ਦਿੱਤੀ ਜਾ ਰਹੀ ਦਵਾਈ ਦੇ ਰਿਕਾਰਡ ਨੂੰ ਚੈੱਕ ਕੀਤਾ ਗਿਆ | ਉਨ੍ਹਾਂ ਰਿਕਾਰਡ ਵਿਚ ਹੋਰ ਪਾਰਦਰਸ਼ਤਾ ਲਿਆਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ | ਕੈਦੀਆਂ ਤੇ ਹਵਾਲਾਤੀਆਂ ਨੂੰ ਦਵਾਈ ਦੀ ਉਪਲਬਧਤਾ ਬਾਰੇ ਉਨ੍ਹਾਂ ਨੂੰ ਆਉਂਦੀਆਂ ਮੁਸ਼ਕਲਾਂ ਬਾਰੇ ਪੁੱਛਿਆ ਤਾਂ ਕੈਦੀਆਂ ਤੇ ਹਵਾਲਾਤੀਆਂ ਵਲੋਂ ਸੰਤੁਸ਼ਟੀ ਜ਼ਾਹਿਰ ਕੀਤੀ ਗਈ | ਇਸ ਮੌਕੇ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ, ਡਾਕਟਰ ਜਤਿਨ ਗਰਗ, ਕਾਉਂਸਲਰ ਸੰਦੀਪ ਸਿੰਘ ਅਤੇ ਫਾਰਮਾਸਿਸਟ ਰਮਨਦੀਪ ਸਿੰਘ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਧਰਨਾ ਲਗਾ ਕੇ ਕਿਸਾਨ ਦੀ ਕੁਰਕੀ ਰੁਕਵਾਈ <br/> ਅਗਲੀ ਖ਼ਬਰ ਸੋਲ੍ਹਾਂ ਦੇ ਮੱਠ ਵਿਖੇ ਛਿਮਾਹੀ ਮੇਲਾ ਭਰ ਜੋਬਨ ਭਰਿਆ <br/>
Ad Position 24