06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸੁਪਰੀਮ ਇੰਟਰਨੈਸ਼ਨਲ ਸਕੂਲ ਵਿਖੇ 'ਗਰੈਜੂਏਸ਼ਨ ਸੈਰੇਮਨੀ' ਧੂਮਧਾਮ ਨਾਲ ਮਨਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-03-2026
ਮਹਿਲ ਕਲਾਂ, 27 ਮਾਰਚ (ਅਵਤਾਰ ਸਿੰਘ ਅਣਖੀ)-ਸੁਪਰੀਮ ਇੰਟਰਨੈਸ਼ਨਲ ਸਕੂਲ ਮਹਿਲ ਕਲਾਂ ਵਿਖੇ ਗਰੈਜੂਏਸ਼ਨ ਸੈਰੇਮਨੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਮੋਹਨੀਸ਼ ਮਿਸ਼ਾ ਅਤੇ ਪਿ੍ੰਸੀਪਲ ਵੀਨਾ ਨਾਇਰ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਯੂ.ਕੇ.ਜੀ. ਕਲਾਸ ਦੀ ਗਰੈਜੂਏਸ਼ਨ ਸੈਰੇਮਨੀ ਦਾ ਆਯੋਜਨ ਵੀ ਬੜੇ ਧੂਮਧਾਮ ਨਾਲ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ | ਨਰਸਰੀ ਤੋਂ ਯੂ.ਕੇ.ਜੀ. ਦੇ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪ੍ਰਗਤੀ ਰਿਪੋਰਟ ਸਾਂਝੀ ਕੀਤੀ ਅਤੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ | ਮਾਪਿਆਂ ਨੂੰ ਇਸ ਮਿਲਣੀ ਰਾਹੀਂ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਦਾ ਗਿਆਨ ਪ੍ਰਾਪਤ ਹੋਇਆ ਜਿਸ ਦੀ ਉਨ੍ਹਾਂ ਨੇ ਭਰਪੂਰ ਸ਼ਲਾਘਾ ਕੀਤੀ | ਮਾਪਿਆਂ ਨੇ ਅਧਿਆਪਕਾਂ ਨਾਲ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਲੋੜੀਂਦੇ ਮਾਰਗ ਦਰਸ਼ਨ ਉੱਪਰ ਵੀ ਵਿਚਾਰ ਵਟਾਂਦਰਾ ਕੀਤਾ | ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਉਨ੍ਹਾਂ ਦੇ ਉਤਸ਼ਾਹ ਨੂੰ ਕਾਇਮ ਰੱਖਣ ਲਈ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਗਿਆ | ਮਾਪਿਆਂ ਨੇ ਪਿ੍ੰਸੀਪਲ ਅਤੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਕਰ ਕੇ ਹੀ ਸਾਡੇ ਬੱਚਿਆਂ ਦੇ ਉੱਜਵਲ ਭਵਿੱਖ ਦਾ ਨਿਰਮਾਣ ਹੋ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫਾਸ਼ੀਵਾਦ ਵਿਰੋਧੀ ਸੈਮੀਨਾਰ 31 ਮਾਰਚ ਨੂੰ ਕੀਤਾ ਜਾਵੇਗਾ-ਰੈੱਡ ਸਟਾਰ <br/> ਅਗਲੀ ਖ਼ਬਰ ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਧਰਨਾ ਲਗਾ ਕੇ ਕਿਸਾਨ ਦੀ ਕੁਰਕੀ ਰੁਕਵਾਈ <br/>
Ad Position 24