02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਕੂਲੀ ਬੱਚਿਆਂ ਦੇ ਹਾਊਸ ਵਾਈਜ਼ ਪੇਂਟਿੰਗ ਮੁਕਾਬਲੇ ਕਰਵਾਏ <br/>

Ad Position 21
No active advertisement
ਅਜੀਤ ਡੈਸਕ 29-03-2026
ਤਪਾ ਮੰਡੀ, 28 ਮਾਰਚ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਜੈਮਲ ਸਿੰਘ ਵਾਲਾ ਵਿਖੇ ਵਿਦਿਆਰਥੀਆਂ ਦੀ ਰਚਨਾਤਮਿਕਤਾ ਨੂੰ ਉਭਾਰਨ ਦੇ ਉਦੇਸ਼ ਨਾਲ ਪਹਿਲੀ ਕਲਾਸ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਲਈ ਹਾਊਸ ਵਾਈਜ਼ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਗਤੀਵਿਧੀ ਵਿਚ ਸਕੂਲ ਦੇ ਸਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ੇ ਦਿੱਤੇ ਗਏ, ਜਿਵੇਂ ਕਿ ਪ੍ਰਕਿ੍ਤੀ ਦੀ ਸੁੰਦਰਤਾ, ਪਰਿਆਵਰਨ ਦੀ ਸੰਭਾਲ, ਸਫ਼ਾਈ ਅਭਿਆਨ, ਦੇਸ਼ ਭਗਤੀ ਅਤੇ ਸਮਾਜਿਕ ਜਾਗਰੂਕਤਾ | ਵਿਦਿਆਰਥੀਆਂ ਨੇ ਆਪਣੇ ਕਲਾਤਮਕ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਹੁਤ ਹੀ ਸੁੰਦਰ ਅਤੇ ਅਰਥਪੂਰਨ ਪੇਂਟਿੰਗਾਂ ਤਿਆਰ ਕੀਤੀਆਂ | ਹਰ ਪੇਂਟਿੰਗ ਵਿਚ ਵਿਦਿਆਰਥੀਆਂ ਦੀ ਸੋਚ, ਕਲਪਨਾ ਅਤੇ ਸੰਦੇਸ਼ ਸਪਸ਼ਟ ਦਿਖਾਈ ਦਿੱਤਾ | ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀਆਂ ਪੇਂਟਿੰਗਾਂ ਦਾ ਬੜੀ ਧਿਆਨ ਨਾਲ ਮੁਲਾਂਕਣ ਕੀਤਾ ਗਿਆ | ਮੁਲਾਂਕਣ ਦੇ ਮਾਪਦੰਡਾਂ ਵਿਚ ਰਚਨਾਤਮਿਕਤਾ, ਰੰਗਾਂ ਦੀ ਵਰਤੋਂ, ਵਿਸ਼ੇ ਨਾਲ ਸਬੰਧਿਤਤਾ ਅਤੇ ਪ੍ਰਸਤੁਤੀ ਨੂੰ ਖ਼ਾਸ ਤੌਰ 'ਤੇ ਧਿਆਨ ਵਿਚ ਰੱਖਿਆ ਗਿਆ | ਇਸ ਮੌਕੇ ਪਿ੍ੰਸੀਪਲ ਇਬਰਾਹਿਮ ਉਦਾਮ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਸਾਹਮਣੇ ਲਿਆਉਂਦੀਆਂ ਹਨ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਵਧਾਉਂਦੀਆਂ ਹਨ | ਸਕੂਲ ਦੇ ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵੀ ਬੱਚਿਆਂ ਦੇ ਸਮੂਹਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਹੋਲੀ ਏਾਜਲਸ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਉੱਘੇ ਸਾਹਿਤਕਾਰ ਅਤੇ ਸਿੱਖ ਬੁੱਧੀਜੀਵੀ ਡਾ. ਗੁਰਦੇਵ ਸਿੰਘ ਸਿੱਧੂ ਦਾ ਕੀਤਾ ਵਿਸ਼ੇਸ਼ ਸਨਮਾਨ <br/>
Ad Position 24
No active advertisement