ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)-ਸਥਾਨਕ ਹੋਲੀ ਏਾਜਲਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਪ੍ਰੀ-ਨਰਸਰੀ ਤੋਂ ਤੀਜੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਚੌਥੀ ਤੋਂ ਸੱਤਵੀਂ, ਨੌਵੀਂ ਤੇ ਗਿਆਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਹਿੱਸਾ ਲਿਆ | ਸਕੂਲ ਦੇ ਪਿ੍ੰਸੀਪਲ ਮੈਡਮ ਰਣਧੀਰ ਕੌਰ ਨੇ ਕਿਹਾ ਕਿ ਨਤੀਜਾ ਲੈਣ ਲਈ ਮਾਪਿਆਂ ਦੀ ਭਾਗੀਦਾਰੀ ਬਹੁਤ ਸ਼ਲਾਘਾਯੋਗ ਸੀ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੀ ਸਮਰਪਿਤ ਅਗਵਾਈ ਅਤੇ ਮਾਪਿਆਂ ਦੇ ਸਮਰਥਨ ਦੇ ਨਤੀਜੇ ਹਨ | ਮਾਪਿਆਂ ਨੇ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਅਧਿਆਪਕਾਂ ਤੋਂ ਲਾਭਦਾਇਕ ਸੁਝਾਅ ਵੀ ਪ੍ਰਾਪਤ ਕੀਤੇ | ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ ਅਸ਼ੋਕ ਮਿੱਤਲ ਨੇ ਬੱਚਿਆਂ ਦੇ ਸ਼ਾਨਦਾਰ ਨਤੀਜਿਆਂ ਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਤਗਮੇ ਅਤੇ ਇਨਾਮ ਵੀ ਦਿੱਤੇ ਗਏ |