02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜ਼ਹਿਰੀਲੀ ਚੀਜ਼ ਖਾਣ ਨਾਲ ਬਜ਼ੁਰਗ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 29-03-2026
ਮਹਿਲ ਕਲਾਂ, 28 ਮਾਰਚ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਵਿਖੇ ਪਿਛਲੇ ਸਮੇਂ ਤੋਂ ਦਿਮਾਗ਼ੀ ਪ੍ਰੇਸ਼ਾਨੀ ਨਾਲ ਜੂਝ ਰਹੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਸਾਬਕਾ ਫ਼ੌਜੀ ਦੀ ਭੁਲੇਖੇ ਨਾਲ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ | ਇਸ ਸਬੰਧੀ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਗੁਰਪਾਲ ਸਿੰਘ, ਏ.ਐਸ.ਆਈ ਗੁਰਨਾਮ ਸਿੰਘ ਨੇ ਦੱਸਿਆ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਸਾਬਕਾ ਸੈਨਿਕ ਮੱਘਰ ਸਿੰਘ (85) ਪੁੱਤਰ ਲਹਿਣਾ ਸਿੰਘ ਵਾਸੀ ਠੁੱਲੀਵਾਲ ਪਿਛਲੇ ਕਾਫ਼ੀ ਸਮੇਂ ਤੋਂ ਦਿਮਾਗ਼ੀ ਪ੍ਰੇਸ਼ਾਨੀ ਕਾਰਨ ਦਵਾਈ ਲੈ ਰਹੇ ਸਨ | ਬੀਤੇ ਦਿਨ ਉਨ੍ਹਾਂ ਨੇ ਦਵਾਈ ਲੈਣ ਦੀ ਬਜਾਏ ਭੁਲੇਖੇ ਨਾਲ ਕੋਈ ਜ਼ਹਿਰੀਲੀ ਚੀਜ਼ ਖਾ ਲਈ | ਇਸ ਤੋਂ ਬਾਅਦ ਅਚਾਨਕ ਹੀ ਸਿਹਤ ਖ਼ਰਾਬ ਹੋਣ ਕਾਰਨ ਸ਼ਮਸ਼ਾਨਘਾਟ ਨੇੜੇ ਬੇਹੋਸ਼ੀ ਦੀ ਹਾਲਤ 'ਚ ਮਿਲਿਆ | ਪਰਿਵਾਰ ਵਲੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਭਰਤੀ ਕਰਾਇਆ ਗਿਆ, ਜਿੱਥੇ ਡਾਕਟਰਾਂ ਨੇ ਸਥਿਤੀ ਗੰਭੀਰ ਦੇਖਦਿਆਂ ਉਸ ਨੂੰ ਏਮਜ਼ ਹਸਪਤਾਲ ਬਠਿੰਡਾ ਰੈਫ਼ਰ ਕਰ ਦਿੱਤਾ | ਉਸ ਨੇ ਜ਼ਿੰਦਗੀ ਮੌਤ ਦੀ ਲੜਾਈ ਲੜਦਿਆਂ ਰਸਤੇ 'ਚ ਹੀ ਦਮ ਤੋੜ ਦਿੱਤਾ | ਥਾਣਾ ਠੁੱਲੀਵਾਲ ਪੁਲਿਸ ਵਲੋਂ ਮਿ੍ਤਕ ਦੀ ਪਤਨੀ ਪ੍ਰਕਾਸ਼ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਵਿਧਾਤਾ ਵਿਖੇ ਕਿਸਾਨਾਂ ਦਾ ਧਰਨਾ ਲਗਾਤਾਰ ਚੌਥੇ ਦਿਨ ਜਾਰੀ <br/> ਅਗਲੀ ਖ਼ਬਰ ਇੱਕੋ ਰਾਤ 'ਚ ਹੰਡਿਆਇਆ ਰੋਡ 'ਤੇ ਇਕ ਖੋਖੇ ਅਤੇ ਢਾਬੇ 'ਚੋਂ ਸਾਮਾਨ ਚੋਰੀ
Ad Position 24
No active advertisement