02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਜ਼ਿਲ੍ਹਾ ਬਰਨਾਲਾ ਵਿਚ 3 ਹੋਰ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 17 ਹੋਈ-ਮੀਤ ਹੇਅਰ <br/>

Ad Position 21
No active advertisement
ਅਜੀਤ ਡੈਸਕ 29-03-2026
ਬਰਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ | ਜਿਸ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿਚ 3 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ | ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ: ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ਵਿਚ 109 ਆਮ ਆਦਮੀ ਕਲੀਨਿਕਾਂ ਦਾ ਵਰਚੂਅਲ ਉਦਘਾਟਨ ਕੀਤਾ ਗਿਆ ਹੈ | ਇਸੇ ਤਹਿਤ ਜ਼ਿਲ੍ਹਾ ਬਰਨਾਲਾ ਵਿਚ 3 ਨਵੇਂ ਆਮ ਆਦਮੀ ਕਲੀਨਿਕਾਂ ਜਿਨ੍ਹਾਂ ਵਿਚ ਕੋਰਟ ਕੰਪਲੈਕਸ ਬਰਨਾਲਾ, ਖੱਟੜ ਪੱਤੀ ਪਾਰਕ, ਤਪਾ ਅਤੇ ਸੀ.ਐੱਸ.ਸੀ. ਭਦੌੜ ਦਾ ਉਦਘਾਟਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਬਰਨਾਲਾ ਵਿਚ 14 ਆਮ ਆਦਮੀ ਕਲੀਨਿਕਾਂ/ ਆਯੂਸ਼ਮਾਨ ਅਰੋਗਿਆ ਕੇਂਦਰਾਂ ਰਾਹੀਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ ਅਤੇ ਹੁਣ 3 ਨਵੇਂ ਕਲੀਨਿਕ ਖੁੱਲਣ ਨਾਲ ਇਹ ਗਿਣਤੀ 17 ਹੋ ਗਈ ਹੈ | ਇਸ ਤੋਂ ਪਹਿਲਾਂ ਚਿੰਟੂ ਪਾਰਕ ਬਰਨਾਲਾ, ਹੰਡਿਆਇਆ, ਭਦੌੜ, ਉੱਗੋਕੇ, ਚੁਹਾਨਕੇ ਖ਼ੁਰਦ, ਭੈਣੀ ਫੱਤਾ, ਭੱਠਲਾਂ, ਗਹਿਲਾਂ, ਰੂੜੇਕੇ ਕਲਾਂ, ਹਮੀਦੀ, ਢਿਲਵਾਂ, ਸਹਿਣਾ, ਛਾਪਾ, ਠੀਕਰੀਵਾਲ ਵਿਚ ਚੱਲ ਰਹੇ ਹਨ | ਇਹ ਕਲੀਨਿਕ ਸ਼ੁਰੂ ਹੋਣ ਤੋਂ ਫਰਵਰੀ ਅੰਤ ਤੱਕ ਕਰੀਬ 6,52,296 ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ, ਜਦਕਿ 4,25,609 ਨੂੰ ਮੁਫ਼ਤ ਟੈਸਟਾਂ ਦੀ ਸਹੂਲਤ ਦਿੱਤੀ ਗਈ ਹੈ | ਦੱਸਣਯੋਗ ਹੈ ਕਿ ਅੱਜ ਕੋਰਟ ਕੰਪਲੈਕਸ ਬਰਨਾਲਾ ਵਿਚ ਆਮ ਆਦਮੀ ਕਲੀਨਿਕ ਦੇ ਉਦਘਾਟਨ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਐਸ.ਐਮ.ਓ. ਡਾ. ਇੰਦੂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਹਰਜੀਤ ਸਿੰਘ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਸਰਕਾਰੀ ਖ਼ਰੀਦ ਇਕ ਅਪ੍ਰੈਲ ਤੋਂ ਹੋਵੇਗੀ ਸ਼ੁਰੂ ਅਗਲੀ ਖ਼ਬਰ ਪਿੰਡ ਵਿਧਾਤਾ ਵਿਖੇ ਕਿਸਾਨਾਂ ਦਾ ਧਰਨਾ ਲਗਾਤਾਰ ਚੌਥੇ ਦਿਨ ਜਾਰੀ <br/>
Ad Position 24
No active advertisement