02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕਣਕ ਦੀ ਸਰਕਾਰੀ ਖ਼ਰੀਦ ਇਕ ਅਪ੍ਰੈਲ ਤੋਂ ਹੋਵੇਗੀ ਸ਼ੁਰੂ

Ad Position 21
No active advertisement
ਅਜੀਤ ਡੈਸਕ 29-03-2026
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)-ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਕਣਕ ਦੀ ਫ਼ਸਲ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਸਰਕਾਰ ਵਲੋਂ ਸਰਕਾਰੀ ਖ਼ਰੀਦ ਇਕ ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਜਿਸ ਨੂੰ ਲੈ ਕੇ ਸਰਕਾਰ ਵਲੋਂ ਸਰਕਾਰੀ ਤੌਰ 'ਤੇ ਮਾਰਕੀਟ ਕਮੇਟੀ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕਣਕ ਦੇ ਫ਼ਸਲ ਦੇ ਸੀਜ਼ਨ ਨੂੰ ਦੇਖਦਿਆਂ ਹੋਇਆਂ ਅਨਾਜ ਮੰਡੀਆਂ ਦੇ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਕਿਸਾਨਾਂ ਆੜ੍ਹਤੀਆਂ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਪੇਸ਼ ਨਾ ਆਵੇ ਪਰ ਮਾਰਕੀਟ ਕਮੇਟੀ ਤਪਾ ਦੇ ਅਧੀਨ ਪੈਂਦੇ ਮੁੱਖ ਯਾਰਡ ਅਤੇ ਅਨਾਜ ਮੰਡੀਆਂ ਵਿਚ ਦੀ ਸਾਫ਼ ਸਫ਼ਾਈ ਤੋਂ ਇਲਾਵਾ ਹੋਰ ਪ੍ਰਬੰਧਾਂ ਦੀ ਘਾਟ ਵਿਖਾਈ ਦੇ ਰਹੀ ਹੈ | ਇਸ ਸਬੰਧੀ ਜਦੋਂ ਤਪਾ ਦੀ ਅੰਦਰਲੀ ਅਨਾਜ ਮੰਡੀ ਵਿਚ ਜਾ ਕੇ ਵੇਖਿਆ ਤਾਂ ਅਨਾਜ ਮੰਡੀ ਦੇ ਦੋਵਾਂ ਪਾਸਿਆਂ ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ | ਜੋ ਕਿ ਮਾਰਕੀਟ ਕਮੇਟੀ ਤਪਾ ਦੇ ਪ੍ਰਬੰਧਕਾਂ ਦੀ ਪੋਲ ਖ਼ੋਲ ਰਹੇ ਹਨ | ਜਿਸ ਕਰ ਕੇ ਕਣਕ ਦੀ ਫ਼ਸਲ ਨੂੰ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਕਿਸਾਨਾਂ ਵਲੋਂ ਆਪਣੀ ਫ਼ਸਲ ਕੂੜੇ ਦੇ ਵੱਡੇ-ਵੱਡੇ ਢੇਰਾਂ ਵਿਚ ਹੀ ਉਤਾਰਨੀ ਪਵੇਗੀ ਜਿਸ ਕਾਰਨ ਫ਼ਸਲ ਦਾ ਨੁਕਸਾਨ ਹੋਵੇਗਾ | ਉੱਥੇ ਖੜੇ ਕੁੱਝ ਲੋਕਾਂ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਮਾਰਕੀਟ ਕਮੇਟੀ ਵਲੋਂ ਹਰ ਵਾਰ ਫ਼ਸਲ ਦੇ ਸੀਜ਼ਨ ਨੂੰ ਲੈ ਕੇ ਪ੍ਰਬੰਧਾਂ ਦਾ ਮਾੜਾ ਹਾਲ ਹੀ ਹੁੰਦਾ ਹੈ ਕਿਉਂਕਿ ਨਾ ਤਾਂ ਅਨਾਜ ਮੰਡੀਆਂ ਵਿਚ ਚੰਗੀ ਤਰ੍ਹਾਂ ਸਫ਼ਾਈ ਹੁੰਦੀ ਹੈ ਅਤੇ ਨਾ ਹੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ, ਮਜ਼ਦੂਰਾਂ ਲਈ ਕੋਈ ਠੰਢੇ ਪਾਣੀ ਦਾ ਪ੍ਰਬੰਧ ਹੁੰਦਾ ਹੈ ਜਿਸ ਕਰ ਕੇ ਮਜਬੂਰੀ ਬੱਸ ਕਿਸਾਨਾਂ ਨੂੰ ਆਪਣਾ ਸਮਾਂ ਗੁਜ਼ਾਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਅਨਾਜ ਮੰਡੀਆਂ ਦੀ ਸਫ਼ਾਈ ਵਗ਼ੈਰਾ ਕਰਵਾਈ ਜਾਵੇ ਅਤੇ ਸਰਕਾਰ ਵਲੋਂ ਜੋ ਕਣਕ ਦੇ ਸੀਜ਼ਨ ਨੂੰ ਲੈ ਕੇ ਪ੍ਰਬੰਧ ਪੱਕੇ ਤੌਰ 'ਤੇ ਕਰਨੇ ਚਾਹੀਦੇ ਹਨ ਕਿਉਂਕਿ ਦੋ ਦਿਨਾਂ ਬਾਅਦ ਸਰਕਾਰ ਵਲੋਂ ਕਣਕ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਕਣਕ ਦੀ ਫ਼ਸਲ ਤਿਆਰ ਬਰ ਤਿਆਰ ਹੈ ਜਿਉਂ ਹੀ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਜਾਵੇਗੀ | ਕਿਸਾਨ ਮੌਸਮ ਤੋਂ ਡਰਦੇ ਹੋਏ ਪੁੱਤਾ ਵਾਂਗੂੰ ਪਾਲੀ ਹੋਈ ਫ਼ਸਲ ਅਨਾਜ ਮੰਡੀਆਂ ਵਿਚ ਲੈ ਕੇ ਆ ਜਾਣਗੇ ਤਾਂ ਜੋ ਉਨ੍ਹਾਂ ਦੀ ਫ਼ਸਲ ਸਹੀ ਤਰੀਕੇ ਨਾਲ ਸੰਭਾਲੀ ਜਾ ਸਕੇ | ਇਸ ਸਬੰਧੀ ਜਦੋਂ ਮਾਰਕੀਟ ਕਮੇਟੀ ਤਪਾ ਦੇ ਸਕੱਤਰ ਨਾਲ ਫ਼ੋਨ 'ਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਆਪਣਾ ਫ਼ੋਨ ਚੁੱਕਣਾ ਹੀ ਮੁਨਾਸਬ ਨਹੀਂ ਸਮਝਿਆ ਪਰ ਜਦੋਂ ਮਾਰਕੀਟ ਕਮੇਟੀ ਤਪਾ ਦੇ ਇਕ ਮੁਲਾਜ਼ਮ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਦੇ ਸੀਜ਼ਨ ਨੂੰ ਲੈ ਕੇ ਠੇਕਾ ਦੇਰੀ ਨਾਲ ਹੋਇਆ ਹੈ | ਜਿਸ ਕਰ ਕੇ ਅਨਾਜ ਮੰਡੀਆਂ ਦੀ ਸਫ਼ਾਈ ਵਿਚ ਦੇਰੀ ਹੋ ਰਹੀ ਹੈ ਅਤੇ ਇਕ ਦੋ ਦਿਨਾਂ ਵਿਚ ਅਨਾਜ ਮੰਡੀਆਂ ਦੀ ਸਾਫ਼ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬਰਨਾਲਾ-ਮਾਨਸਾ ਮੁੱਖ ਮਾਰਗ ਦੀਆਂ ਸਾਈਡਾਂ 'ਤੇ ਢਾਹੇ ਗਏ ਘਰਾਂ ਦੇ ਮਲਵੇ, ਇੱਟਾਂ, ਰੋੜੇ ਪੱਥਰਾਂ ਗੰਦਗੀ ਦੇ ਲੱਗੇ ਢੇਰ... ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ਵਿਚ 3 ਹੋਰ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 17 ਹੋਈ-ਮੀਤ ਹੇਅਰ <br/>
Ad Position 24
No active advertisement