02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪਿੰਡ-ਪਿੰਡ 'ਚ ਕਾਂਗਰਸ ਪਾਰਟੀ ਦੀ ਸੰਪਰਕ ਮੁਹਿੰਮ ਨੂੰ ਭਰਪੂਰ ਹੁੰਗਾਰਾ ਮਿਲ ਰਿਹੈ-ਬੀਬੀ ਕਾਂਤਾ ਕੁਠਾਲਾ <br/>

Ad Position 21
No active advertisement
ਅਜੀਤ ਡੈਸਕ 29-03-2026
ਮਹਿਲ ਕਲਾਂ, 28 ਮਾਰਚ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ਨੂੰ ਪਿੰਡ-ਪਿੰਡ 'ਚੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬੀਬੀ ਕਾਂਤਾ ਕੁਠਾਲਾ ਨੇ ਹਲਕਾ ਮਹਿਲ ਕਲਾਂ ਦੇ ਪਿੰਡਾਂ ਅੰਦਰ ਵੱਖ-ਵੱਖ ਸੰਪਰਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੂਬੇ ਦੇ ਹਰ ਹਲਕੇ ਅੰਦਰ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ | ਇਸ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾਂ ਅੰਦਰ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਗਤੀਸ਼ੀਲ ਅਗਵਾਈ ਹੇਠ ਸੰਪਰਕ ਮੁਹਿੰਮ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਦੌਰਾਨ ਪਤਾ ਲੱਗਦਾ ਹੈ ਕਿ ਰਾਜ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ, ਧੱਕੇਸ਼ਾਹੀਆਂ ਤੋਂ ਲੋਕ ਬੇਹੱਦ ਤੰਗ ਹਨ | ਜਿਸ ਕਰ ਕੇ ਹੀ ਆਏ ਦਿਨ ਲੋਕਾਂ ਦਾ ਝੁਕਾਅ ਕਾਂਗਰਸ ਪਾਰਟੀ ਵੱਲ ਹੋ ਰਿਹਾ ਹੈ | ਪਿੰਡਾਂ ਦੇ ਲੋਕ ਕਾਂਗਰਸ ਦੀਆਂ ਸਰਗਰਮੀਆਂ 'ਚ ਪੂਰਾ ਉਤਸ਼ਾਹ ਵਿਖਾ ਰਹੇ | ਬੀਬੀ ਕੁਠਾਲਾ ਨੇ ਦੱਸਿਆ ਕਿ ਅਗਲੇ ਦਿਨਾਂ ਅੰਦਰ ਇਹ ਮੁਹਿੰਮ ਨੂੰ ਹੋਰ ਤੇਜ਼ ਕਰ ਕੇ ਖ਼ਾਸਕਰ ਨੌਜਵਾਨ, ਇਸਤਰੀ ਵਰਗ ਅਤੇ ਸਮੂਹ ਕਿਰਤੀ ਲੋਕਾਂ ਨੂੰ ਕਾਂਗਰਸ ਦੀ ਅਗਵਾਈ ਹੇਠ ਲਾਮਬੰਦ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਡੋਰੀ ਵਿਖੇ ਸਟੇਟ ਪੱਧਰ 'ਤੇ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਅਧਿਆਪਕ ਭਰਤੀ ਕਰਨ ਵਿਚ ਪੰਜਾਬ ਸਰਕਾਰ ਦੀ ਪ੍ਰਾਪਤੀ ਸਿਫ਼ਰ-ਢਿਲਵਾਂ <br/>
Ad Position 24
No active advertisement