02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪਿੰਡ ਪੰਡੋਰੀ ਵਿਖੇ ਸਟੇਟ ਪੱਧਰ 'ਤੇ ਖੇਡਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 29-03-2026
ਮਹਿਲ ਕਲਾਂ, 28 ਮਾਰਚ (ਅਵਤਾਰ ਸਿੰਘ ਅਣਖੀ)-ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਪੰਡੋਰੀ ਵਲੋਂ ਸਮਾਜ ਸੇਵੀ ਸੁਖਦਰਸ਼ਨ ਸਿੰਘ ਬੋਪਾਰਾਏ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਪੰਡੋਰੀ ਦੇ ਪੰਜ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਬੱਚਿਆਂ ਵਿਚੋਂ ਜੈ ਵੀਰ ਸਿੰਘ ਅਤੇ ਸੁਖਪ੍ਰੀਤ ਸਿੰਘ ਵਿਦਿਆਰਥੀਆਂ ਨੇ ਸਟੇਟ ਪੱਧਰ 'ਤੇ ਆਪਣੇ ਸਕੂਲ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ | ਬਾਕੀ ਤਿੰਨ ਬੱਚਿਆਂ ਨੇ ਆਪਣੀ ਪੜ੍ਹਾਈ ਵਿਚੋਂ ਪੂਰੇ ਨੰਬਰ ਲੈ ਕੇ ਨਵੋਦਿਆ ਵਿਦਿਆਲਿਆ ਵਿਚ ਦਾਖਲ ਹੋਣ ਦਾ ਮਾਣ ਪ੍ਰਾਪਤ ਕੀਤਾ | ਸਰਕਾਰੀ ਪ੍ਰਾਇਮਰੀ ਸਕੂਲ ਵਲੋਂ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰਨਾਂ ਨੂੰ ਵੀ ਮੱਲ੍ਹਾਂ ਮਾਰਨ ਦੀ ਅਪੀਲ ਕੀਤੀ | ਇਸ ਮੌਕੇ ਸਰਪੰਚ ਜਤਿੰਦਰਪਾਲ ਸਿੰਘ ਪੰਡੋਰੀ, ਮਨਜਿੰਦਰ ਸਿੰਘ ਜੰਡੂ, ਅਰਜਿੰਦਰ ਸਿੰਘ ਬੋਪਾਰਾਏ, ਮੈਂਬਰ ਸੁਪਿੰਦਰ ਸਿੰਘ, ਬਲਜੀਤ ਸਿੰਘ ਸਿੱਧੂ, ਭੋਲਾ ਸਿੰਘ ਮੌੜ ਵਲੋਂ ਸਕੂਲ ਲਈ ਆਰਥਿਕ ਸਹਿਯੋਗ ਕੀਤਾ | ਇਸ ਮੌਕੇ ਵਿਦਿਆਰਥੀਆਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਸਕੂਲੀ ਬੱਚਿਆਂ ਨੇ ਅਤੇ ਵੱਖ-ਵੱਖ ਤਰਾਂ ਦੀਆਂ ਸਭਿਆਚਾਰਕ ਗਤੀਵਿਧੀਆਂ ਦੇ ਵਧੀਆ ਪ੍ਰਦਰਸ਼ਨ ਨੇ ਵਾਹ ਵਾਹ ਖੱਟੀ | ਅਖੀਰ ਵਿਚ ਸਕੂਲ ਮੁਖੀ ਸੁਰਜੀਤ ਸਿੰਘ, ਸਟਾਫ਼ ਮੈਂਬਰਾਂ ਵਲੋਂ ਸਾਰੇ ਮਹਿਮਾਨਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਗਤਾਰ ਸਿੰਘ, ਕਰਮਜੀਤ ਸਿੰਘ ਗੋਰਾ ਬਾਬਾ, ਮਿਸਤਰੀ ਜੱਗੀ ਸਿੰਘ, ਅਰਜਿੰਦਰ ਸਿੰਘ ਬੋਪਾਰਾਏ, ਨਵਦੀਪ ਸਿੰਘ ਬਾਠ, ਪ੍ਰਧਾਨ ਹਰਵਿੰਦਰ ਸਿੰਘ ਸਿੱਧੂ, ਗੋਰਾ ਸਿੰਘ ਸਿੱਧੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਚੇਤਨ ਸਿੰਘ ਮੂੰਮ ਦੇ ਨੌਜਵਾਨ ਪੋਤਰੇ ਦਾ ਦਿਹਾਂਤ, ਅੰਤਿਮ ਸੰਸਕਾਰ ਭਲਕੇ <br/> ਅਗਲੀ ਖ਼ਬਰ ਪਿੰਡ-ਪਿੰਡ 'ਚ ਕਾਂਗਰਸ ਪਾਰਟੀ ਦੀ ਸੰਪਰਕ ਮੁਹਿੰਮ ਨੂੰ ਭਰਪੂਰ ਹੁੰਗਾਰਾ ਮਿਲ ਰਿਹੈ-ਬੀਬੀ ਕਾਂਤਾ ਕੁਠਾਲਾ <br/>
Ad Position 24
No active advertisement