03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਵਿਦਿਆਰਥੀ ਅਣ ਤਰਾਸ਼ੇ ਹੀਰਿਆਂ ਵਾਂਗ, ਜਿਨ੍ਹਾਂ ਨੂੰ ਹੀਰੇ ਬਣਾਉਣ ਲਈ ਮਿਆਰੀ ਸਿੱਖਿਆ ਜ਼ਰੂਰੀ-ਵਿਧਾਇਕਾ ਭਰਾਜ <br/>

Ad Position 21
No active advertisement
ਅਜੀਤ ਡੈਸਕ 29-03-2026
ਭਵਾਨੀਗੜ੍ਹ, 28 ਮਾਰਚ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)-ਪਿੰਡ ਘਰਾਚੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸ਼ਿਰਕਤ ਕਰ ਕੇ ਇਹਨਾਂ ਮਿਲਣੀਆਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮੈਗਾ ਪੀ ਟੀ ਐਮਜ਼ ਸਹਾਈ ਸਾਬਤ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਤੇ ਸਮਾਜ ਦਾ ਸਭ ਤੋਂ ਕੀਮਤੀ ਸਰਮਾਇਆ ਹੁੰਦੇ ਹਨ, ਜਿਨ੍ਹਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣੀ ਲਾਜ਼ਮੀ ਹੈ | ਇਸੇ ਮਕਸਦ ਦੀ ਪ੍ਰਾਪਤੀ ਤਹਿਤ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ | ਮਾਪਿਆਂ ਅਤੇ ਅਧਿਆਪਕਾਂ ਦੀ ਇਹ ਨਿਯਮਤ ਮਿਲਣੀ ਪ੍ਰਕਿਰਿਆ ਸਿੱਖਿਆ ਦੇ ਸਿਸਟਮ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਲਾਹੇਵੰਦ ਸਾਬਤ ਹੋ ਰਹੀ ਹੈ | ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦੀਆਂ ਵਿੱਦਿਅਕ ਸੁਵਿਧਾਵਾਂ ਦੇ ਹਾਣ ਦਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਅਣ ਤਰਾਸ਼ੇ ਹੀਰਿਆਂ ਵਾਂਗ ਹੁੰਦੇ ਹਨ, ਜਿਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਹਰ ਪੱਖੋਂ ਗਿਆਨਵਾਨ ਅਤੇ ਉਚੇਰੀ ਸਿੱਖਿਆ ਹਾਸਲ ਕਰਨ ਦੇ ਸਮਰੱਥ ਬਣਾਇਆ ਜਾਂਦਾ ਹੈ | ਇਸ ਮੌਕੇ ਅੱਵਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲਾਂ ਦਾ ਸਟਾਫ, ਮਾਪੇ, 'ਆਪ' ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖਾ ਫੱਗੂਵਾਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ <br/> ਅਗਲੀ ਖ਼ਬਰ ਕਾਂਗੜਾ ਪਰਿਵਾਰ ਨੇ ਦੇਸ਼ ਦੇ ਆਰਥਿਕ ਅਤੇ ਸਮਾਜਕ ਉੱਤੇ ਚਿੰਤਾ ਦਾ ਕੀਤਾ ਪ੍ਰਗਟਾਵਾ <br/>
Ad Position 24
No active advertisement