03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਨਵੀਂ ਅਨਾਜ ਮੰਡੀ ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ <br/>

Ad Position 21
No active advertisement
ਅਜੀਤ ਡੈਸਕ 29-03-2026
ਧੂਰੀ, 28 ਮਾਰਚ (ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਪੰਜਾਬ ਟਰੇਡ ਕਮਿਸ਼ਨ ਵੱਲੋਂ ਸਥਾਨਕ ਪੱਧਰ 'ਤੇ ਮੀਟਿੰਗਾਂ ਦੀ ਲੜੀ ਜਾਰੀ ਹੈ | ਇਸੇ ਤਹਿਤ ਅੱਜ ਨਵੀਂ ਅਨਾਜ ਮੰਡੀ ਧੂਰੀ ਵਿਖੇ ਪੰਜਾਬ ਟਰੇਡ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਵਪਾਰੀਆਂ ਨਾਲ ਨੁੱਕੜ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਉਦੇਸ਼ ਨਾਲ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵਪਾਰੀਆਂ ਨੂੰ ਦਰਪੇਸ਼ ਸਥਾਨਕ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ ਨਾਲ ਬਹੁਤੇ ਮਸਲੇ ਤੁਰੰਤ ਹੀ ਨਿਪਟਾਏ ਗਏ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ | ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਨੁੱਕੜ ਮੀਟਿੰਗਾਂ ਰਾਹੀਂ ਵਪਾਰੀਆਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਦੀ ਪਛਾਣ ਕਰਕੇ ਜਲਦ ਹੱਲ ਸੰਭਵ ਬਣਦਾ ਹੈ | ਇਸ ਮੌਕੇ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਜਤਿੰਦਰ ਸਿੰਘ ਸੋਨੀ ਮੰਡੇਰ, ਮੈਂਬਰ ਬਸੰਤ ਲਾਲ ਕਾਂਝਲਾ, ਜਸਵੀਰ ਸਿੰਘ, ਦੀਪਕ ਵਰਮਾ, ਕੁਲਦੀਪ ਸਿੰਘ, ਬਿਲਾਲ ਖਾਨ, ਅਮਨ ਖਾਨ ਸਮੇਤ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਆਪਣੇ ਮਸਲੇ ਰੱਖੇ ਗਏ ਅਤੇ ਕਮਿਸ਼ਨ ਵੱਲੋਂ ਉਨ੍ਹਾਂ ਦੇ ਹੱਲ ਲਈ ਭਰੋਸਾ ਦਿਵਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਨੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਮਲੇਰਕੋਟਲਾ ਦੀ ਬੇਟੀ ਸਾਇਮਾ ਸਿੱਦੀਕੀ ਨੇ ਹਿਜ਼ਾਬ ਪਹਿਨ ਕੇ ਆਪਣੇ ਅੰਦਰ ਡਾ. ਬਣਨ ਦੇ ਸੰਜੋਏ ਸੁਪਨੇ ਨੂੰ ਕੀਤਾ ਸਾਕਾਰ...
Ad Position 24
No active advertisement