05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਨਸ਼ਾ ਕਰ ਕੇ ਘੁੰਮ ਰਹੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-04-2026

ਬਰਨਾਲਾ, 2 ਅਪ੍ਰੈਲ (ਰਾਜ ਪਨੇਸਰ)-ਸਥਾਨਕ ਦਸਹਿਰਾ ਗਰਾਊਾਡ ਨਜ਼ਦੀਕ ਨਸ਼ਾ ਕਰ ਕੇ ਘੁੰਮ ਰਹੇ ਵਿਅਕਤੀ ਨੂੰ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਜਗਪਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲੇ ਤੇ ਨਸ਼ਾ ਕਰ ਕੇ ਜਨਤਕ ਥਾਵਾਂ 'ਤੇ ਘੁੰਮਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਹੋਏ ਹਨ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਗਗਨਦੀਪ ਸਿੰਘ ਵਾਸੀ ਬਰਨਾਲਾ ਨਸ਼ੇ ਦੀ ਹਾਲਤ 'ਚ ਦਸਹਿਰਾ ਗਰਾਊਾਡ ਨਜ਼ਦੀਕ ਘੁੰਮ ਰਿਹਾ ਹੈ | ਪੁਲਿਸ ਵਲੋਂ ਛਾਪੇਮਾਰੀ ਕਰ ਕੇ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਸਿਵਲ ਹਸਪਤਾਲ ਵਿਚ ਡੋਪ ਟੈਸਟ ਕਰਵਾਇਆ ਗਿਆ | ਜਿਸ ਦੀ ਰਿਪੋਰਟ ਪੌਜ਼ਟਿਵ ਆਈ | ਪੁਲਿਸ ਕਾਰਵਾਈ ਅਨੁਸਾਰ ਗਗਨਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਆਰੀਆਭੱਟ ਕਾਲਜ ਵਿਖੇ ਮਾਨਸਿਕ ਸਿਹਤ ਸੰਬੰਧੀ ਜਾਗਰੂਕ ਸੈਮੀਨਾਰ ਲਗਾਇਆ <br/> ਅਗਲੀ ਖ਼ਬਰ ਹੰਡਿਆਇਆ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ਕੀਤੀਆਂ ਹਾਸਿਲ <br/>
Ad Position 24