ਬਰਨਾਲਾ, 2 ਅਪ੍ਰੈਲ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਵਿਖੇ ਮਾਨਸਿਕ ਸਿਹਤ ਸਬੰਧੀ ਜਾਗਰੂਕ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਦੌਰਾਨ ਵਣਜ ਅਤੇ ਪ੍ਰਬੰਧਨ ਵਿਭਾਗ ਦੇ ਮੁਖੀ ਡਾ: ਜਸ਼ਨ ਜੋਤ ਨੇ ਅੱਜ ਦੇ ਤੇਜ਼ ਰਫ਼ਤਾਰ ਅਤੇ ਮੰਗ ਵਾਲੇ ਸੰਸਾਰ ਵਿਚ ਚੰਗੀ ਮਾਨਸਿਕ ਸਿਹਤ ਬਣਾਈ ਰੱਖਣ ਦੀ ਮਹੱਤਤਾ 'ਤੇ ਚਾਨਣਾ ਪਾਇਆ | ਉਨ੍ਹਾਂ ਨੇ ਮਾਨਸਿਕ ਸਿਹਤ ਦੇ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਜਿਸ ਵਿਚ ਤਣਾਅ ਪ੍ਰਬੰਧਨ, ਭਾਵਨਾਤਮਕ ਤੰਦਰੁਸਤੀ, ਸਕਾਰਾਤਮਕ ਮਾਨਸਿਕਤਾ ਬਣਾਈ ਰੱਖਣਾ, ਲੋੜ ਪੈਣ 'ਤੇ ਸਹਾਇਤਾ ਲੈਣ ਦੀ ਮਹੱਤਤਾ ਸ਼ਾਮਿਲ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਇੰਜ: ਰਾਕੇਸ਼ ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕ ਡਾ: ਭਵੇਤ ਵਰਗ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਆਦਤਾਂ ਅਪਣਾਉਣ, ਸੰਤੁਲਿਤ ਜੀਵਨ ਸ਼ੈਲੀ ਬਣਾਈ ਰੱਖਣ ਅਤੇ ਅਕਾਦਮਿਕ ਸਫਲਤਾ ਦੇ ਨਾਲ-ਨਾਲ ਆਪਣੀ ਮਾਨਸਿਕ ਤੰਦਰੁਸਤੀ ਨੂੰ ਤਰਜੀਹ ਦੇਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |