05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਮਾਮਲਾ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਹੋਏ ਗ੍ਰਨੇਡ ਹਮਲੇ ਦਾ<br> ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਐੱਮ.ਪੀ. ਮੀਤ ਹੇਅਰ ਦੀ ਰਿਹਾਇਸ਼ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 03-04-2026

ਬਰਨਾਲਾ, 2 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਹੋਏ ਗ੍ਰਨੇਡ ਹਮਲੇ ਦੇ ਵਿਰੋਧ ਵਿਚ ਅੱਜ ਭਾਰਤੀਆ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਅਮਨ-ਕਾਨੂੰਨ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ | ਪੰਜਾਬ ਵਿਚ ਗੈਂਗਸਟਰਵਾਦ, ਫਿਰੌਤੀਆਂ, ਲੁੱਟਾਂ-ਖੋਹਾਂ, ਚੋਰੀਆਂ ਅਤੇ ਕਤਲੋਗਾਰਤ ਦੀਆਂ ਘਟਨਾਵਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ ਪੰਜਾਬ ਵਿਚ ਥਾਣਿਆਂ ਦੇ ਬਾਹਰ ਹਮਲੇ ਵੀ ਹੋ ਚੁੱਕੇ ਹਨ | ਜਿਸ ਵੱਲ ਸੂਬੇ ਦੀ 'ਆਪ' ਸਰਕਾਰ ਵਲੋਂ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ | ਇਸੇ ਕਾਰਨ ਹੁਣ ਇਸ ਦਾ ਸੇਕ ਰਾਜਧਾਨੀ ਚੰਡੀਗੜ੍ਹ ਤੱਕ ਵੀ ਪਹੁੰਚ ਚੁੱਕਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਜ਼ੰੁਮੇਵਾਰ ਹੈ ਅਤੇ ਇਸੇ ਕਾਰਨ ਉਨ੍ਹਾਂ ਵਲੋਂ 'ਆਪ' ਐਮ.ਪੀ. ਮੀਤ ਹੇਅਰ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਉਨ੍ਹਾਂ ਇਸ ਹਮਲੇ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਹਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਸੀਨੀਅਰ ਆਗੂ ਧਰਮ ਸਿੰਘ ਫ਼ੌਜੀ, ਗੁਰਦਰਸ਼ਨ ਸਿੰਘ ਬਰਾੜ, ਗੁਰਸ਼ਰਨ ਸਿੰਘ ਠੀਕਰੀਵਾਲਾ, ਰਾਜੂ ਚੌਧਰੀ, ਨਰਿੰਦਰ ਗਰਗ ਨੀਟਾ, ਕੁਲਦੀਪ ਮਿੱਤਲ, ਪਰਮਿੰਦਰਜੀਤ ਸਿੰਘ ਖੁਰਮੀ, ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਚੰਦਰ ਬਾਂਸਲ, ਮੋਨੂੰ ਗੋਇਲ, ਸ਼ਾਮ ਲਾਲ ਗੌੜ, ਸੋਮਨਾਥ ਸ਼ਰਮਾ, ਬਲਜਿੰਦਰ ਸਿੰਘ, ਮਨੀਸ਼ ਕੁਮਾਰ, ਹਰਬਖਸ਼ੀਸ਼ ਸਿੰਘ ਗੋਨੀ, ਜਸਵੀਰ ਸਿੰਘ ਗੱਖੀ, ਬਲਦੀਪ ਸਿੰਘ ਮਹਿਲ ਖ਼ੁਰਦ, ਜਗਤਾਰ ਸਿੰਘ ਧਨੌਲਾ, ਰਾਕੇਸ਼ ਕੁਮਾਰ, ਸ਼ਿਵ ਚੰਦ ਸਿੰਗਲਾ ਆਦਿ ਆਗੂ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਭਰਵੀਂ ਇਕੱਤਰਤਾ 'ਚ ਅਹਿਮ ਮਸਲੇ ਵਿਚਾਰੇ <br/> ਅਗਲੀ ਖ਼ਬਰ ਭੱਠਾ ਮਜ਼ਦੂਰਾਂ ਨੇ ਲੇਬਰ ਕੋਡਾਂ ਦੀਆਂ ਕਾਪੀਆਂ ਸਾੜ ਕੇ ਮਨਾਇਆ ਕਾਲਾ ਦਿਨ <br/>
Ad Position 24