05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਭਰਵੀਂ ਇਕੱਤਰਤਾ 'ਚ ਅਹਿਮ ਮਸਲੇ ਵਿਚਾਰੇ <br/>

Ad Position 21
No active advertisement
ਅਜੀਤ ਡੈਸਕ 03-04-2026
ਮਹਿਲ ਕਲਾਂ, 2 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਭਰਵੀਂ ਇਕੱਤਰਤਾ ਬਲਾਕ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਮਹਿਲ ਕਲਾਂ ਵਿਖੇ ਹੋਈ | ਇਸ ਦੌਰਾਨ ਪੈਨਸ਼ਨਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਉਪਰੰਤ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦੀ ਮੰਗ ਕੀਤੀ ਗਈ | ਪ੍ਰਧਾਨ ਦਰਸ਼ਨ ਸਿੰਘ ਪੰਡੋਰੀ, ਜ: ਸਕੱਤਰ ਸੁਰਿੰਦਰ ਸ਼ਰਮਾ, ਖ਼ਜ਼ਾਨਚੀ ਪਵਨ ਕੁਮਾਰ, ਨੱਥਾ ਸਿੰਘ ਮਹਿਲ ਖ਼ੁਰਦ, ਅਮਰਜੀਤ ਸਿੰਘ ਮਹਿਲ ਖ਼ੁਰਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਤੋਂ ਭੱਜ ਕੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਟਾਲਿਆ ਜਾ ਰਿਹਾ ਹੈ | ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਮੰਗ-ਪੱਤਰ ਦੇਣ ਦੇ ਬਾਵਜੂਦ ਵੀ ਮੰਗਾਂ ਵੱਲ ਉਕਾ ਹੀ ਧਿਆਨ ਨਹੀਂ ਦਿੱਤਾ ਜਾ ਰਿਹਾ | ਇਸ ਕਾਰਨ ਪੈਨਸ਼ਨਰਾਂ 'ਚ ਸਰਕਾਰ ਪ੍ਰਤੀ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਮੁਹਾਲੀ ਵਿਖੇ ਆਪਣੀਆਂ ਮੰਗਾਂ ਲਈ ਕੀਤੇ ਗਏ ਪ੍ਰਦਰਸ਼ਨ ਦੌਰਾਨ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਉੱਤੇ ਗੰਦੇ ਪਾਣੀ ਦੀ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ਨਾਲ ਕਈ ਪੈਨਸ਼ਨਰ, ਮੁਲਾਜ਼ਮ ਅਤੇ ਮਹਿਲਾਵਾਂ ਗੰਭੀਰ ਜ਼ਖ਼ਮੀ ਹੋਏ ਹਨ | ਜਬਰ ਦੀ ਇਸ ਘਟਨਾ ਤੋਂ ਬਾਅਦ ਪੂਰੇ ਪੰਜਾਬ ਦੇ ਪੈਨਸ਼ਨਰਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਮੀਟਿੰਗ 'ਚ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸਮੁੱਚੀਆਂ ਪੈਨਸ਼ਨਰ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਪੰਜਾਬ ਭਰ 'ਚ ਸੰਘਰਸ਼ ਦਾ ਬਿਗੁਲ ਵਜਾਇਆ ਜਾਵੇਗਾ | ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ | ਇਸ ਮੌਕੇ ਸੋਹਣ ਸਿੰਘ ਮਹਿਲ ਕਲਾਂ, ਨਿਰਪਾਲ ਸਿੰਘ ਜਲਾਲਦੀਵਾਲ, ਬਖਤੌਰ ਸਿੰਘ ਮੂੰਮ, ਸੁਰਿੰਦਰ ਸਿੰਘ, ਜੀਤ ਸਿੰਘ ਕੁਰੜ, ਬਲਦੇਵ ਸਿੰਘ, ਜੋਰਾ ਸਿੰਘ ਮਹਿਲ ਖ਼ੁਰਦ, ਦਲਵੀਰ ਵਜੀਦਕੇ , ਵਰਿੰਦਰ ਸਿੰਘ, ਦਲੀਪ ਸਿੰਘ ਠੁੱਲੀਵਾਲ, ਇੰਦਰਜੀਤ ਸਿੰਘ, ਹਰਬੰਸ ਸਿੰਘ, ਭੋਲਾ ਸਿੰਘ, ਹਾਕਮ ਸਿੰਘ ਖਿਆਲੀ, ਬਰਿੰਦਰ ਸਿੰਘ, ਬਲਦੇਵ ਸਿੰਘ ਸਹਿਜੜਾ, ਜੱਗਾ ਸਿੰਘ ਮਹਿਲ ਖ਼ੁਰਦ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਮੰਗਾਂ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀ ਨੂੰ ਦਿੱਤਾ ਮੰਗ-ਪੱਤਰ <br/> ਅਗਲੀ ਖ਼ਬਰ ਮਾਮਲਾ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਹੋਏ ਗ੍ਰਨੇਡ ਹਮਲੇ ਦਾ<br> ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਐੱਮ.ਪੀ....
Ad Position 24