ਬਰਨਾਲਾ, 2 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਦੇ ਅਧੀਨ ਆਉਂਦੀ ਬੱਸ ਸਟੈਂਡ ਪੁਲਿਸ ਵਲੋਂ ਕਈ ਮਾਮਲਿਆਂ 'ਚ ਭਗੌੜੇ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਹੋਈ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਸੁਦਾਗਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-1 ਪੁਲਿਸ ਵਲੋਂ 18 ਮਾਰਚ 2020 ਨੂੰ ਵੱਖ-ਵੱਖ ਧਰਾਵਾਂ ਤਹਿਤ ਇਕ ਮਾਮਲਾ ਵਿਕਾਸ ਚੰਦ ਉਰਫ਼ ਵਿਕਾਸ ਗਰਗ ਪੱੁਤਰ ਜਗਦੀਸ਼ ਚੰਦ ਵਾਸੀ ਪ੍ਰੇਮ ਨਗਰ ਬਰਨਾਲਾ ਵਗ਼ੈਰਾ ਖ਼ਿਲਾਫ਼ ਦਰਜ ਕੀਤਾ ਗਿਆ ਸੀ | ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ | ਜਿਸ 'ਤੇ ਅਦਾਲਤ ਨੇ 29 ਅਪ੍ਰੈਲ 2024 ਨੂੰ ਭਗੌੜਾ ਕਰਾਰ ਦੇ ਦਿੱਤਾ | ਪੁਲਿਸ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ | ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਕਿ ਥਾਣਾ ਸਿਟੀ-1 ਤੇ ਥਾਣਾ ਲੌਂਗੋਵਾਲ ਵਲੋਂ ਦਰਜ ਕਈ ਮਾਮਲਿਆਂ 'ਚ ਇਹ ਭਗੌੜਾ ਵਿਅਕਤੀ ਲੋੜੀਂਦਾ ਸੀ | ਇਸ ਮੌਕੇ ਕਾਂਸਟੇਬਲ ਹਰਮਨ ਸਿੰਘ, ਕਾਂਸਟੇਬਲ ਸਤਨਾਮ ਸਿੰਘ ਆਦਿ ਹਾਜ਼ਰ ਸਨ |