05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਠੁੱਲੀਵਾਲ ਪੁਲਿਸ ਵਲੋਂ 45 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ <br/>

Ad Position 21
No active advertisement
ਅਜੀਤ ਡੈਸਕ 03-04-2026
ਮਹਿਲ ਕਲਾਂ, 2 ਅਪ੍ਰੈਲ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਸਵਰਨਦੀਪ ਸਿੰਘ ਉਰਫ਼ ਸੋਨੀ ਪੁੱਤਰ ਮੇਜਰ ਸਿੰਘ ਵਾਸੀ ਠੁੱਲੀਵਾਲ ਨੂੰ 45 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਮੇਂ ਦਾ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਠੁੱਲੀਵਾਲ ਤੋਂ ਗੁੰਮਟੀ ਨੂੰ ਜਾਂਦੀ ਲਿੰਕ ਸੜਕ-ਸੂਆ ਪੁਲ ਨੇੜਿਉਂ ਸਵਰਨਦੀਪ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਦੀ ਤਲਾਸ਼ੀ ਦੌਰਾਨ ਇਸ ਪਾਸੋਂ 45 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਐਨ.ਡੀ.ਪੀ.ਐਸ ਐਕਟ ਦੇ ਅਧੀਨ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ | ਮੁੱਖ ਅਫ਼ਸਰ ਗੁਰਪਾਲ ਸਿੰਘ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਸਮੇਂ ਪੁਲਿਸ ਥਾਣਾ ਠੁੱਲੀਵਾਲ ਮੁੱਖ ਅਫ਼ਸਰ ਸਮੇਤ ਪੁਲਿਸ ਪਾਰਟੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਮਾਲੇਰਕੋਟਲਾ ਵਲੋਂ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਕਣਕ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ <b... ਅਗਲੀ ਖ਼ਬਰ ਕਈ ਕੇਸਾਂ 'ਚ ਭਗੌੜਾ ਵਿਅਕਤੀ ਬੱਸ ਸਟੈਂਡ ਪੁਲਿਸ ਚੌਕੀ ਵਲੋਂ ਕਾਬੂ <br/>
Ad Position 24