05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਜਾਵੇਗਾ <br/>

Ad Position 21
No active advertisement
ਅਜੀਤ ਡੈਸਕ 03-04-2026
ਰੂੜੇਕੇ ਕਲਾਂ, 2 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਵਿਖੇ ਇਲਾਕੇ ਦੀਆਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ 13 ਅਤੇ 14 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਮਨਾਇਆ ਜਾਵੇਗਾ | ਉਕਤ ਜਾਣਕਾਰੀ ਦਿੰਦੇ ਹੋਏ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ ਧੌਲਾ, ਮੈਨੇਜਰ ਗੁਲਜ਼ਾਰ ਸਿੰਘ ਧੌਲਾ, ਮੀਤ ਪ੍ਰਧਾਨ ਕੌਰ ਸਿੰਘ ਮਹਿਤਾ, ਹੈਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਧੌਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਜਾਣਗੇ | ਗੁਰਮਤਿ ਸਮਾਗਮਾਂ ਦੌਰਾਨ ਪੰਥ ਦੇ ਪ੍ਰਸਿੱਧ ਪ੍ਰਚਾਰਕਾਂ ਵਲੋਂ ਗੁਰਮਤਿ ਤੇ ਗੁਰਬਾਣੀ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਲਾਕਾ ਭਰ ਵਿਚੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ਼ਮੂਲੀਅਤ ਕਰਨਗੀਆਂ | ਇਲਾਕੇ ਦੀਆਂ ਸਿੱਖ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੇ ਗੇਟ 'ਤੇ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਜਾ ਰਹੀਆਂ ਸਿੱਖ ਸੰਗਤਾਂ ਲਈ ਲੰਗਰ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਜਾਵੇਗੀ | ਪ੍ਰਬੰਧਕਾਂ ਵਲੋਂ ਗੁਰਮਤਿ ਸਮਾਗਮਾਂ ਅਤੇ ਲੰਗਰ ਸੇਵਾਵਾਂ ਵਿਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਲੰਗਰ ਸੇਵਾਦਾਰ ਭਾਈ ਮੱਖਣ ਸਿੰਘ ਕਾਹਨੇਕੇ ਤੋਂ ਇਲਾਵਾ ਸੇਵਾਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਦਫ਼ਤਰ ਦੇ ਬਾਹਰ ਕੀਤੇ ਗਏ ਗ੍ਰਨੇਡ ਹਮਲੇ ਦੀਆਂ ਕੋਝੀਆਂ ਚਾਲਾਂ ਭਾਜਪਾ ਵਰਕਰਾਂ ਦੇ ਹੌਸਲੇ ਪਸਤ ਨਹੀਂ ਕਰ ਸਕਦੀਆਂ-ਕ... ਅਗਲੀ ਖ਼ਬਰ ਸ੍ਰੀ ਬਾਲਾ ਜੀ ਮੰਦਰ ਵਿਖੇ ਸ੍ਰੀ ਹਨੰੂਮਾਨ ਜੈਅੰਤੀ ਦੇ ਸੰਬੰਧ 'ਚ ਸ੍ਰੀ ਰਾਮਾਇਣ ਪਾਠਾਂ ਦੇ ਸ਼ੁੱਭ ਆਰੰਭ ਕਰਵਾਏ <br...
Ad Position 24