05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਪੰਜਾਬ ਵਿਚ ਗੜੇਮਾਰੀ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ-ਬੀਬੀ ਬਾਲੀਆ <br/>

Ad Position 21
No active advertisement
ਅਜੀਤ ਡੈਸਕ 03-04-2026
ਸ਼ਹਿਣਾ, 2 ਅਪ੍ਰੈਲ (ਸੁਰੇਸ਼ ਗੋਗੀ)-ਪੰਜਾਬ ਵਿਚ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਹਾੜੀ ਦੀਆਂ ਫ਼ਸਲਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ | ਇਹ ਸ਼ਬਦ ਬੀਬੀ ਸੁਰਿੰਦਰ ਕੌਰ ਬਾਲੀਆਂ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਨੇ ਗੱਲਬਾਤ ਕਰਦਿਆਂ ਕਹੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਰੀ ਮੁਰਗ਼ੀ ਤੇ ਬੱਕਰੀ ਆਦਿ ਦੇ ਮੁਆਵਜ਼ੇ ਦੇਣ ਦਾ ਐਲਾਨ ਕਰਦੀ ਹੈ, ਪਰ ਅਸਲ ਵਿਚ ਕਿਸਾਨੀ ਨੂੰ ਸਰਕਾਰ ਨੇ ਪੂਰੀ ਆਰਥਿਕ ਮਦਦ ਨਹੀਂ ਦਿੱਤੀ | ਉਨ੍ਹਾਂ ਕਿਹਾ ਕਿ ਸਾਉਣੀ ਦੀਆਂ ਫ਼ਸਲਾਂ ਸਮੇਂ ਪੰਜਾਬ ਦੇ ਇਕ ਹਿੱਸੇ ਦਾ ਭਾਰੀ ਨੁਕਸਾਨ ਹੋਇਆ | ਜਿਸ ਨੂੰ ਕਿ ਸਮਾਜ ਸੇਵੀ ਲੋਕਾਂ ਤੇ ਦਾਨੀ ਸੱਜਣਾਂ ਨੇ ਪੂਰਨ ਦਾ ਯਤਨ ਕੀਤਾ | ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਬੇਮੌਸਮੇ ਮੀਂਹ ਅਤੇ ਗੜੇਮਾਰੀ ਨੇ ਕਣਕ ਦੀ ਫ਼ਸਲ ਨੂੰ ਧਰਤੀ 'ਤੇ ਵਿਛਾ ਦਿੱਤਾ | ਜਿਸ ਕਾਰਨ ਝਾੜ ਭਾਰੀ ਮਾਤਰਾ ਵਿਚ ਘਟੇਗਾ ਤੇ ਕਿਸਾਨਾਂ ਨੂੰ ਆਰਥਿਕ ਘਾਟਾ ਸਹਿਣਾ ਪਵੇਗਾ | ਬੀਬੀ ਸੁਰਿੰਦਰ ਕੌਰ ਬਾਲੀਆ ਨੇ ਕਿਹਾ ਕਿ ਸਰਕਾਰ ਹਾਲੇ ਤੱਕ ਕਿਸਾਨਾਂ ਦੇ ਹੋਏ ਨੁਕਸਾਨ ਬਾਰੇ ਚੱੁਪ ਧਾਰੀ ਹੋਈ ਹੈ, ਜਦਕਿ ਫ਼ਸਲਾਂ ਦਾ ਨੁਕਸਾਨ ਹੋਣ ਉਪਰੰਤ ਤੁਰੰਤ ਸੂਬੇ ਦੇ ਮੱੁਖ ਮੰਤਰੀ ਕਿਸਾਨਾਂ ਲਈ ਰਾਹਤ ਦਾ ਐਲਾਨ ਕਰਦੇ, ਤਾਂ ਬਿਹਤਰ ਹੁੰਦਾ |

Ad Position 22
No active advertisement
ਪਿਛਲੀ ਖ਼ਬਰ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ 'ਚ ਹਨੂੰਮਾਨ ਜੈਅੰਤੀ ਮਨਾਈ <br/> ਅਗਲੀ ਖ਼ਬਰ ਮੁੱਖ ਦਫ਼ਤਰ ਦੇ ਬਾਹਰ ਕੀਤੇ ਗਏ ਗ੍ਰਨੇਡ ਹਮਲੇ ਦੀਆਂ ਕੋਝੀਆਂ ਚਾਲਾਂ ਭਾਜਪਾ ਵਰਕਰਾਂ ਦੇ ਹੌਸਲੇ ਪਸਤ ਨਹੀਂ ਕਰ ਸਕਦੀਆਂ-ਕ...
Ad Position 24