05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸ਼ਹਿਣਾ ਵਿਖੇ ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗੀ <br/>

Ad Position 21
No active advertisement
ਅਜੀਤ ਡੈਸਕ 03-04-2026
ਸ਼ਹਿਣਾ, 2 ਅਪ੍ਰੈਲ (ਸੁਰੇਸ਼ ਗੋਗੀ)-ਹੜ੍ਹਾਂ ਦੇ ਸਮੇਂ ਦੌਰਾਨ ਗ਼ਰੀਬ ਪਰਿਵਾਰ ਦੇ ਮਕਾਨ ਦੀਆਂ ਛੱਤਾਂ ਲਗਾਤਾਰ ਚੋਣ ਕਾਰਨ ਘਰ ਦੀਆਂ ਛੱਤਾਂ ਦੀ ਹਾਲਤ ਖ਼ਸਤਾ ਹੋ ਚੁੱਕੀਆਂ ਸਨ ਜਿਨ੍ਹਾਂ ਦੀ ਬੀਤੀ ਰਾਤ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਸਵ: ਬਲਵੀਰ ਸਿੰਘ ਉੱਪਲ ਪੱਤੀ ਨੇੜੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਸ਼ਹਿਣਾ ਦੇ ਘਰ ਦੀ ਛੱਤ ਡਿਗ ਪਈ, ਜਾਨੀ ਨੁਕਸਾਨ ਦਾ ਬਚਾਉ ਹੋ ਗਿਆ ਹੈ | ਘਟਨਾ ਦੌਰਾਨ ਸੁਖਵਿੰਦਰ ਸਿੰਘ ਧਾਲੀਵਾਲ ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਹੜ੍ਹਾਂ ਦੇ ਸਮੇਂ ਦੌਰਾਨ ਇਨ੍ਹਾਂ ਦੇ ਘਰਾਂ ਦੀ ਤਰਸਯੋਗ ਹਾਲਤ ਸਬੰਧੀ ਬਲਾਕ ਵਿਕਾਸ ਦਫ਼ਤਰ ਸ਼ਹਿਣਾ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਸੀ | ਉਸ ਸਰਕਾਰੀ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੇ ਪੀੜਤ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਜਲਦੀ ਹੀ ਗ਼ਰੀਬ ਪਰਿਵਾਰਾਂ ਦੇ ਮਕਾਨ ਬਣਾਉਣ ਲਈ ਆਰਥਿਕ ਮਦਦ ਭੇਟ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਿਵਾਰ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇਗਾ | ਧਾਲੀਵਾਲ ਨੇ ਦੱਸਿਆ ਕਿ ਸ਼ਹਿਣਾ ਵਿਖੇ 15 ਦੇ ਕਰੀਬ ਗ਼ਰੀਬ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਸੈਕਸ਼ਨ ਲੈਟਰ ਵੰਡੇ ਗਏ ਸਨ, ਉਹ ਗ਼ਰੀਬ ਪਰਿਵਾਰ ਅੱਜ ਵੀ ਬੈਂਕਾਂ ਦੇ ਚੱਕਰ ਲਗਾ ਰਹੇ ਹਨ ਕਿਸੇ ਵੀ ਗ਼ਰੀਬ ਪਰਿਵਾਰ ਨੂੰ ਸਹਾਇਤਾ ਰਾਸ਼ੀ ਨਸੀਬ ਨਹੀਂ ਹੋਈ | ਕਾਂਗਰਸੀ ਆਗੂ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਜਿਨ੍ਹਾਂ ਗ਼ਰੀਬ ਪਰਿਵਾਰਾਂ ਨੂੰ ਸੈਕਸ਼ਨ ਲੈਟਰ ਦਿੱਤੇ ਗਏ ਸਨ, ਉਨ੍ਹਾਂ ਦੇ ਖਾਤਿਆਂ ਵਿਚ ਤੁਰੰਤ ਬਣਦੀ ਰਾਸ਼ੀ ਪਾਈ ਜਾਵੇ | ਇਸ ਗ਼ਰੀਬ ਪਰਿਵਾਰ ਨੂੰ ਵੀ ਜ਼ਿਲ੍ਹਾ ਪ੍ਰਸ਼ਾਸਨ ਤੁਰੰਤ ਜਾਇਜ਼ਾ ਲੈ ਕੇ ਯੋਗ ਰਾਸ਼ੀ ਮੁਹੱਈਆ ਕਰਵਾਏ |

Ad Position 22
No active advertisement
ਪਿਛਲੀ ਖ਼ਬਰ ਖੱੁਡੀ ਖ਼ੁਰਦ ਵਿਖੇ ਗ੍ਰੰਥੀ ਸਿੰਘ ਨੂੰ 15 ਸਾਲ ਸੇਵਾਵਾਂ ਨਿਭਾਉਣ ਬਦਲੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਸੰਤ ਅਤਰ ਸਿੰਘ ਅਤੇ ਸੰਤ ਬਲਵੰਤ ਸਿੰਘ ਦੀ ਯਾਦ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ 5 ਨੂੰ
Ad Position 24