ਹੰਡਿਆਇਆ, 2 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਪਿੰਡ ਖੱੁਡੀ ਖ਼ੁਰਦ ਵਿਖੇ 15 ਸਾਲ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾਉਣ ਵਾਲੇ ਭਾਈ ਕੁਲਦੀਪ ਸਿੰਘ ਨੂੰ ਪ੍ਰਬੰਧਕਾਂ ਤੇ ਵਾਸੀਆਂ ਵਲੋਂ ਸਿਰੋਪਾਉ ਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਪਿੰਡ ਖੱੁਡੀ ਖ਼ੁਰਦ ਦੇ ਭਗਤ ਰਵਿਦਾਸ ਭਵਨ ਵਿਖੇ ਹੋਏ ਸਮਾਗਮ ਦੌਰਾਨ ਗ੍ਰੰਥੀ ਭਾਈ ਕੁਲਦੀਪ ਸਿੰਘ ਨੂੰ ਜਿਨ੍ਹਾਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਨਿਭਾਈਆਂ | ਉਨ੍ਹਾਂ ਆਪਣੇ ਸਮੇਂ ਵਿਚ ਨੌਜਵਾਨਾਂ ਨੂੰ ਗੁਰਬਾਣੀ ਤੇ ਗੁਰਸਿੱਖੀ ਨਾਲ ਜੋੜਿਆ | ਸਨਮਾਨਿਤ ਕਰਨ ਵਾਲਿਆਂ 'ਚ ਸੂਬੇਦਾਰ ਰੂਪ ਸਿੰਘ ਗੁਰੂ, ਮਹਿੰਦਰ ਸਿੰਘ, ਰਾਮ ਪਿਆਰਾ ਸਿੰਘ, ਲਾਡੀ ਸਿੰਘ, ਪ੍ਰਧਾਨ ਰਣਜੀਤ ਸਿੰਘ, ਖ਼ਜ਼ਾਨਚੀ ਹਰਵਿੰਦਰ ਸਿੰਘ, ਕੁਲਦੀਪ ਸਿੰਘ, ਗੁਰਵਿੰਦਰਪਾਲ ਸਿੰਘ ਖੱੁਡੀ, ਪੰਚ ਚਰਨਜੀਤ ਕੌਰ, ਚੰਨਣ ਸਿੰਘ, ਸੁਰਜੀਤ ਸਿੰਘ, ਦਰਸ਼ਨ ਸਿੰਘ, ਕਰਨੈਲ ਸਿੰਘ, ਚਰਨਜੀਤ ਸਿੰਘ, ਕੌਰ ਸਿੰਘ, ਰੂਪ ਸਿੰਘ ਆਦਿ ਸਮੇਤ ਪਿੰਡ ਵਾਸੀਆਂ ਵਲੋਂ ਸਿਰੋਪਾਉ ਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ |