05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਚੰਡੀਗੜ੍ਹ ਵਿਚ ਭਾਜਪਾ ਦਫ਼ਤਰ 'ਤੇ ਬੰਬ ਧਮਾਕਾ ਲੋਕਤੰਤਰ 'ਤੇ ਹਮਲਾ-ਐਡਵੋਕੇਟ ਚੰਦਰ ਬਾਂਸਲ <br/>

Ad Position 21
No active advertisement
ਅਜੀਤ ਡੈਸਕ 03-04-2026
ਧਨੌਲਾ, 2 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਨੇੜੇ ਹੋਏ ਬੰਬ ਧਮਾਕੇ ਦੀ ਭਾਜਪਾ ਆਗੂਆਂ ਵਲੋਂ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ | ਭਾਜਪਾ ਲੀਗਲ ਸੈੱਲ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਐਡਵੋਕੇਟ ਚੰਦਰ ਬਾਂਸਲ ਨੇ ਇਸ ਘਟਨਾ ਨੂੰ ਸਿੱਧਾ ਲੋਕਤੰਤਰ ਅਤੇ ਕਾਨੂੰਨ ਦੀ ਹਕੂਮਤ 'ਤੇ ਹਮਲਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਰਾਜ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ ਅਤੇ ਰਾਜਨੀਤਿਕ ਹਿੰਸਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਪਿੱਛੇ ਜੋ ਵੀ ਤਾਕਤਾਂ ਸ਼ਾਮਿਲ ਹਨ, ਉਨ੍ਹਾਂ ਨੂੰ ਬੇਨਕਾਬ ਕਰਨਾ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ | ਐਡਵੋਕੇਟ ਬਾਂਸਲ ਨੇ ਕਿਹਾ ਕਿ ਭਾਜਪਾ ਦੇ ਕਰਮਚਾਰੀ ਡਰਨ ਵਾਲੇ ਨਹੀਂ ਹਨ ਅਤੇ ਲੋਕਤੰਤਰ ਦੀ ਰੱਖਿਆ ਲਈ ਹਮੇਸ਼ਾ ਡਟ ਕੇ ਖੜ੍ਹੇ ਰਹਿਣਗੇ | ਉਨ੍ਹਾਂ ਨੇ ਕੇਂਦਰ ਅਤੇ ਰਾਜ ਦੀਆਂ ਸੁਰੱਖਿਆ ਏਜੰਸੀਆਂ ਨੂੰ ਮਾਮਲੇ ਦੀ ਉੱਚ ਪੱਧਰੀ ਜਾਂਚ ਕਰ ਕੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਮਨ ਅਤੇ ਲੋਕਤੰਤਰ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਖ਼ਿਲਾਫ਼ ਸਖ਼ਤ ਕਾਰਵਾਈ ਸਮੇਂ ਦੀ ਲੋੜ ਹੈ ਅਤੇ ਭਾਜਪਾ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਉਂਦੀ ਰਹੇਗੀ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਗੁਰਜੰਟ ਸਿੰਘ ਜੰਟੀ ਦਾ ਦਿਹਾਂਤ <br/> ਅਗਲੀ ਖ਼ਬਰ 6 ਅਪ੍ਰੈਲ ਦੇ ਡੀ.ਸੀ. ਦਫ਼ਤਰ ਧਰਨੇ ਲਈ ਪਿੰਡਾਂ ਵਿਚ ਤਿਆਰੀਆਂ ਸੰਬੰਧੀ ਕੀਤੀ ਮੀਟਿੰਗ <br/>
Ad Position 24