05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 03-04-2026
ਮਹਿਲ ਕਲਾਂ, 2 ਅਪ੍ਰੈਲ (ਤਰਸੇਮ ਸਿੰਘ ਗਹਿਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਇਕ ਦਿਨਾ ਧਾਰਮਿਕ ਸਮਾਗਮ ਕਰਵਾ ਕੇ ਕੀਤੀ ਗਈ | ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਨੇ ਕਿਹਾ ਕਿ ਨਵੇਂ ਸੈਸ਼ਨ ਲਈ ਸਕੂਲ ਦਾ ਪਹਿਲਾ ਦਿਨ ਨਵੀਆਂ ਉਮੀਦਾਂ ਅਤੇ ਨਵੀਂ ਉਡਾਣ ਨਾਲ ਸ਼ੁਰੂ ਹੋਵੇਗਾ | ਉਨ੍ਹਾਂ ਕਿਹਾ ਕਿ ਬੀਤੇ ਵਿੱਦਿਅਕ ਵਰ੍ਹੇ ਦੌਰਾਨ ਸਮੂਹ ਸਕੂਲ ਵਿਦਿਆਰਥੀਆਂ ਨੇ ਚੰਗੇ ਅੰਕਾਂ ਨਾਲ ਆਪਣੀ ਪੜਾਈ ਪੂਰੀ ਕੀਤੀ | ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਵੀ ਵਿਚਾਰ ਸਾਂਝੇ ਕੀਤੇ ਗਏ | ਇਸ ਸਮੇਂ ਸਕੂਲ ਸਟਾਫ਼, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਗੁਰਜੰਟ ਸਿੰਘ ਜੰਟੀ ਦਾ ਦਿਹਾਂਤ <br/>
Ad Position 24