ਟੱਲੇਵਾਲ, 2 ਅਪੈ੍ਰਲ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਖੇਤਰਾਂ ਵਿਚੋਂ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਸ੍ਰੀਮਤੀ ਜਸਵਿੰਦਰ ਕੌਰ ਨੇ ਕਿਹਾ ਕਿ ਇਹ ਹੋਣਹਾਰ ਵਿਦਿਆਰਥੀ ਸਕੂਲ ਦਾ ਨਾਂਅ ਰੌਸ਼ਨ ਕਰ ਰਹੇ ਹਨ | ਇਸ ਉਪਰੰਤ ਈਕੋ ਕਲੱਬ ਦੇ ਵਿਦਿਆਰਥੀਆਂ ਅਤੇ ਸਾਲਾਨਾ ਨਤੀਜੇ ਵਿਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਪੁਜ਼ੀਸ਼ਨਾਂ ਹਾਸਲ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਨਜਿੰਦਰ ਕੌਰ ਇੰਚਾਰਜ ਜਮਾਤ ਪੰਜਵੀਂ, ਜਸਵੀਰ ਸਿੰਘ, ਪਰਮਜੀਤ ਕੌਰ, ਪਰਮਦੀਪ ਕੌਰ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |