ਟੱਲੇਵਾਲ, 3 ਅਪੈ੍ਰਲ (ਸੋਨੀ ਚੀਮਾ)-'4 ਸਾਲ ਭਗਵੰਤ ਮਾਨ ਦੇ ਨਾਲ' ਸੰਵਾਦ ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਗਹਿਲ ਅਤੇ ਨਰੈਣਗੜ੍ਹ ਸੋਹੀਆਂ ਵਿਖੇ ਜ਼ਿਲ੍ਹਾ ਆਗੂ ਪੁਨੀਤ ਮਾਨ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਹਰਜੀਤ ਸਿੰਘ ਕੈਰੇ ਸਪੋਕਸਮੈਨ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲ ਦੀਆਂ ਉਪਲਬਧੀਆਂ ਬਾਰੇ ਚਾਨਣ ਪਾਇਆ ਗਿਆ | ਇਸ ਮੌਕੇ ਉਕਤ ਨੌਜਵਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਬਿਜਲੀ ਮੁਫ਼ਤ, ਸੜਕਾਂ ਦਾ ਕੰਮ ਅਤੇ ਅÏਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਹਲਕੇ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਉਹ ਖ਼ੁਦ ਮੂਹਰੇ ਹੋ ਕੇ ਹਲਕੇ ਦੇ ਵਿਕਾਸ ਵਿਚ ਆਪਣਾ ਪੂਰਾ ਯੋਗਦਾਨ ਪਾ ਰਹੇ ਹਨ | ਇਸ ਮੌਕੇ ਕਿ੍ਸ਼ਨ ਸਿੰਘ ਸਰਪੰਚ ਸੋਹੀਆ, ਪਿ੍ਤਪਾਲ ਸਿੰਘ ਗਹਿਲ ਬਲਾਕ ਪ੍ਰਧਾਨ, ਕਿਰਨਦੀਪ ਕੌਰ ਬਲਾਕ ਪ੍ਰਧਾਨ ਇਸਤਰੀ ਵਿੰਗ, ਗੁਰਜਿੰਦਰਪਾਲ ਸਿੰਘ ਮਾਨ, ਅਮਰਜੀਤ ਸਿੰਘ ਸਾਬਕਾ ਸਰਪੰਚ, ਜਸਵੰਤ ਸਿੰਘ ਮੈਨੇਜਰ, ਮਾ: ਰੂਪ ਸਿੰਘ, ਦਲਵਾਰ ਸਿੰਘ ਸਾਬਕਾ ਪੰਚ ਆਦਿ ਤੋਂ ਇਲਾਵਾ ਦੋਵੇਂ ਪਿੰਡਾਂ ਨਾਲ ਸਬੰਧਿਤ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ |