ਮਹਿਲ ਕਲਾਂ, 3 ਅਪ੍ਰੈਲ (ਅਵਤਾਰ ਸਿੰਘ ਅਣਖੀ)-ਪਾਵਰਕਾਮ ਐਂਡ ਟਰਾਂਸਕੋ ਯੂਨੀਅਨ ਸਬ-ਡਵੀਜ਼ਨ ਮਹਿਲ ਕਲਾਂ ਅਤੇ ਠੁੱਲੀਵਾਲ ਨਾਲ ਸਬੰਧਿਤ ਸਮੂਹ ਪੈਨਸ਼ਨਰਾਂ ਦੀ ਅਹਿਮ ਇਕੱਤਰਤਾ ਇੰਜ: ਕੇਵਲ ਸਿੰਘ ਪੰਡੋਰੀ ਦੀ ਅਗਵਾਈ ਹੇਠ ਇੱਥੇ ਦਾਣਾ ਮੰਡੀ ਵਿਖੇ ਹੋਈ | ਇਸ ਮੌਕੇ ਹੱਕੀ ਮੰਗਾਂ ਨੂੰ ਮੰਨਵਾਉਣ ਲਈ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਸੂਬਾ ਵਿੱਤ ਸਕੱਤਰ ਸੁਖਜੰਟ ਸਿੰਘ ਬਰਨਾਲਾ, ਪ੍ਰਧਾਨ ਕੇਵਲ ਸਿੰਘ ਧਾਲੀਵਾਲ, ਸਰਕਲ ਸਕੱਤਰ ਸਾਧੂ ਸਿੰਘ ਬੜੀ, ਪ੍ਰਧਾਨ ਹਰਭੋਲ ਸਿੰਘ ਠੀਕਰੀਵਾਲ, ਮੀਤ ਪ੍ਰਧਾਨ ਬਿੱਕਰ ਸਿੰਘ ਛੀਨੀਵਾਲ, ਦਰਸ਼ਨ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਪਿਛਲੇ ਚਾਰ ਸਾਲ ਤੋਂ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ | ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਚਾਰ ਸਾਲ ਤੋਂ ਵੱਧ ਸਮੇਂ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ | ਰੁਕਿਆ ਹੋਇਆ 16 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਕੀਤਾ ਜਾਵੇ | ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ | ਆਗੂਆਂ ਨੇ ਕਿਹਾ ਕਿ ਮਹਿੰਗਾਈ ਲਗਾਤਾਰ ਵੱਧ ਰਹੀ ਹੈ, ਪਰ ਪੈਨਸ਼ਨ 'ਚ ਵਾਧਾ ਨਾ ਹੋਣ ਕਾਰਨ ਪੈਨਸ਼ਨਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਨੇ ਕੇਂਦਰ ਸਰਕਾਰ ਪਾਸੋਂ ਚਾਰ ਲੇਬਰ ਕੋਡਾਂ, ਬਿਜਲੀ ਸੋਧ ਬਿੱਲ 2025 ਅਤੇ ਹੋਰ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ | ਆਗੂਆਂ ਨੇ ਜਥੇਬੰਦੀ ਦੇ ਵਰਕਰਾਂ ਦੀਆਂ ਡਿਊਟੀਆਂ ਲਗਾਉਂਦਿਆਂ 10 ਅਪ੍ਰੈਲ ਨੂੰ ਪਟਿਆਲਾ ਹੈੱਡਕੁਆਟਰ ਦਫ਼ਤਰ ਮੂਹਰੇ ਵਿਸ਼ਾਲ ਧਰਨੇ 'ਚ ਕਾਫ਼ਲਿਆਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਗਈ | ਇਸ ਮੌਕੇ ਸੁਰਜੀਤ ਸਿੰਘ ਖ਼ਿਆਲੀ, ਸ਼ਮਸ਼ੇਰ ਸਿੰਘ ਹਮੀਦੀ, ਬਿੱਕਰ ਸਿੰਘ ਖ਼ਿਆਲੀ, ਮਹਿੰਦਰ ਸਿੰਘ, ਗੋਬਿੰਦ ਸਿੰਘ, ਅਵਤਾਰ ਸਿੰਘ, ਮੱਘਰ ਸਿੰਘ, ਜਗਦੇਵ ਸਿੰਘ ਕੁਰੜ, ਹਰਜੋਧਨ ਸਿੰਘ ਮਾਂਗੇਵਾਲ, ਜਗਦੇਵ ਸਿੰਘ ਸਹੌਰ, ਅਜੈਬ ਸਿੰਘ ਛਾਪਾ, ਸਾਥੀ ਪਾਰਸ ਮਹਿਲ ਕਲਾਂ, ਜਗਸੀਰ ਸਿੰਘ ਝੋਰੜਾ, ਦਰਸ਼ਨ ਸਿੰਘ ਕਲਾਲ ਮਾਜਰਾ, ਬਿੱਕਰ ਸਿੰਘ ਛੀਨੀਵਾਲ, ਜਗਮੇਲ ਸਿੰਘ ਛੀਨੀਵਾਲ, ਹਰਮੇਲ ਸਿੰਘ ਗੋਬਿੰਦਗੜ੍ਹ, ਬਲਦੇਵ ਸਿੰਘ ਬਰਨਾਲਾ, ਸ਼ਿਆਮ ਸਿੰਘ ਖੇੜੀ, ਅਮਰੀਕ ਸਿੰਘ, ਮਹਿੰਦਰ ਕੌਰ ਸਹੌਰ, ਪਰਮਜੀਤ ਕੌਰ ਕੁਰੜ, ਰਜਿੰਦਰਪਾਲ ਕੌਰ ਨਿਹਾਲੂਵਾਲ, ਸਾਧੂ ਸਿੰਘ, ਚਮਕੌਰ ਸਿੰਘ, ਸ਼ਿੰਗਾਰਾ ਸਿੰਘ, ਸੁਖਦੇਵ ਸਿੰਘ, ਅਮਰੀਕ ਸਿੰਘ ਸਹੌਰ ਆਦਿ ਹਾਜ਼ਰ ਸਨ |