09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬਾਬਾ ਜੋਰਾ ਸਿੰਘ ਪਬਲਿਕ ਸਕੂਲ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਅਰਦਾਸ ਕਰ ਕੇ ਕੀਤੀ ਸ਼ੁਰੂਆਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਸ਼ੇਰਪੁਰ, 3 ਅਪੈ੍ਰਲ (ਦਰਸ਼ਨ ਸਿੰਘ ਖੇੜੀ)-ਬਾਬਾ ਜੋਰਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਗੁਰਬਖ਼ਸ਼ਪੁਰਾ (ਗੰਡੇਵਾਲ) ਵਿਖੇ ਕਲਾਸ ਪਲੇ-ਵੇ ਤੋਂ 10ਵੀਂ ਤੱਕ ਦੇ ਨਵੇਂ ਪ੍ਰਮੋਟ ਕੀਤੇ ਵਿਦਿਆਰਥੀਆਂ ਨੇ ਆਪਣੇ ਨਵੇਂ ਸੈਸ਼ਨ ਦੀ ਸ਼ੁਰੂਆਤ ਵਾਹਿਗੁਰੂ ਜੀ ਦੀ ਕਿਰਪਾ ਅਤੇ ਆਸ਼ੀਰਵਾਦ ਨਾਲ ਕੀਤੀ | ਵਿਦਿਆਰਥੀਆਂ ਦੀ ਚੰਗੀ ਸਿੱਖਿਆ, ਸਫਲਤਾ ਅਤੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ ਅਤੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਸ਼ਬਦ ਕੀਰਤਨ ਕੀਤਾ ਗਿਆ | ਇਸ ਪਵਿੱਤਰ ਮੌਕੇ ਨੇ ਸਕੂਲ ਦੇ ਮਾਹੌਲ ਨੂੰ ਅਧਿਆਤਮਿਕਤਾ, ਸਕਾਰਾਤਮਕਤਾ, ਜਜ਼ਬੇ ਅਤੇ ਪ੍ਰੇਰਣਾ ਨਾਲ ਭਰ ਦਿੱਤਾ | ਇਸ ਮੌਕੇ ਬੋਲਦਿਆਂ ਸਕੂਲ ਦੇ ਪਿ੍ੰਸੀਪਲ ਡਾ. ਹਰਪ੍ਰੀਤ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਆਪਣੇ ਉਦੇਸ਼ਾਂ ਪ੍ਰਤੀ ਕੇਂਦਰਿਤ ਰਹਿਣ, ਅਨੁਸ਼ਾਸਿਤ ਜੀਵਨ ਜਿਊਣ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਨਵੇਂ ਅਕਾਦਮਿਕ ਸੈਸ਼ਨ ਲਈ ਸਭ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਹਾਕਮ ਸਿੰਘ ਗੰਡੇਵਾਲ,ਐਮਡੀ ਐਡਵੋਕੇਟ ਰਣਪ੍ਰੀਤ ਸਿੰਘ, ਟਰੱਸਟੀ ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ, ਪ੍ਰਧਾਨ ਗੁਰਜੰਟ ਸਿੰਘ ਗੰਡੇਵਾਲ ਵੱਲੋਂ ਬੱਚਿਆਂ ਨੂੰ ਨਵੇਂ ਸੈਸ਼ਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਲਾਸ਼ ਖੇਤਾਂ ਨੂੰ ਜਾਂਦੀ ਪਹੀ 'ਤੇ ਮਿਲੀ <br/> ਅਗਲੀ ਖ਼ਬਰ ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਬਰਨਾਲਾ ਦੀ ਹੋਈ ਮੀਟਿੰਗ <br/>
Ad Position 24