ਸੰਦੌੜ, 3 ਅਪ੍ਰੈਲ (ਜਸਵੀਰ ਸਿੰਘ ਜੱਸੀ) - ਡਾਇਰੈਕਟਰ ਸ. ਜਗਜੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਮਾਡਰਨ ਕਾਲਜ ਆਫ਼ ਐਜੂਕੇਸ਼ਨ ਸ਼ੇਰਗੜ੍ਹ ਚੀਮਾ ਦੇ ਬੀ.ਐਡ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਬੀ.ਐਡ ਵਿਦਿਆਰਥਣਾਂ ਵਿੱਚੋਂ ਅਨੀਸ਼ਾ, ਨਾਦੀਆ ਸੇਠੀ ਅਤੇ ਮਨਪ੍ਰੀਤ ਕੌਰ ਨੇ 94.6% ਅੰਕ ਲੈ ਕੇ ਪਹਿਲਾ ਸਥਾਨ, ਰਾਜਵਿੰਦਰ ਕੌਰ ਨੇ 94.3% ਅੰਕ ਲੈ ਕੇ ਦੂਜਾ ਸਥਾਨ, ਮਨਪ੍ਰੀਤ ਕੌਰ ਅਤੇ ਰਾਜਵੀਰ ਕੌਰ ਨੇ 94% ਅੰਕਾਂ ਨਾਲ ਤੀਜਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ | ਤੀਜੇ ਸਮੈਸਟਰ ਵਿਚ ਬੀ.ਐਡ. ਦੀਆਂ 31 ਵਿਦਿਆਰਥਣਾਂ ਨੇ 90% ਤੋਂ ਉੱਪਰ, 63 ਵਿਦਿਆਰਥਣਾਂ ਨੇ 85% ਤੋਂ ਉੱਪਰ 03 ਵਿਦਿਆਰਥਣਾਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕਰ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਨੀਤੂ ਸੇਠੀ ਨੇ ਇਸ ਸ਼ਾਨਦਾਰ ਨਤੀਜੇ ਲਈ ਕਾਲਜ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸਟਾਫ਼ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ | ਪੁਜ਼ੀਸ਼ਨ ਲੈਣ ਵਾਲੇ ਵਿਦਿਆਰਥੀਆਂ ਨੇ ਕਾਲਜ ਵਿੱਚ ਆ ਕੇ ਪਿ੍ੰਸੀਪਲ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਨੀਤੂ ਸੇਠੀ ਅਤੇ ਸਟਾਫ਼ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਹ ਨਤੀਜਾ ਕਾਲਜ ਲਈ ਮਾਣ ਦੀ ਗੱਲ ਹੈ |