ਸੰਗਰੂਰ, 3 ਅਪ੍ਰੈਲ (ਧੀਰਜ ਪਸੋਰੀਆ)-ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੀ ਪ੍ਰਧਾਨਗੀ ਲਈ ਚੋਣ 4 ਅਪ੍ਰੈਲ ਨੂੰ ਹੋਣ ਜਾ ਰਹੀ ਹੈ | ਇਸ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਮੌਜੂਦਾ ਪ੍ਰਧਾਨ ਸਿਸ਼ਨ ਕੁਮਾਰ ਤੁੰਗਾਂ ਨੇ ਦੱਸਿਆ ਕਿ ਪਹਿਲਾਂ ਇਹ ਚੋਣ ਇਕ ਅਪ੍ਰੈਲ ਨੂੰ ਹੋਣੀ ਸੀ ਪਰ ਨਾ ਟਾਲੇ ਜਾਨ ਵਾਲੇ ਕਾਰਨਾਂ ਵਿਚ ਚੱਲਦਿਆਂ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਹੁਣ ਇਹ ਚੋਣ 04 ਅਪ੍ਰੈਲ ਨੂੰ ਹੋਣ ਜਾ ਰਹੀ ਹੈ ਇਸ ਚੋਣ ਲਈ ਬਣਾਈ ਗਈ ਕਮੇਟੀ ਵਿਚ ਕਮਲ ਮਿੱਤਲ, ਜਸਪਾਲ ਸਿੰਘ ਸਿੱਧੂ, ਜਸਵਿੰਦਰ ਸਿੰਘ, ਹਰਿੰਦਰ ਬਾਵਾ ਅਤੇ ਸਿਕੰਦਰ ਸਿੰਘ ਨੂੰ ਮੈਂਬਰ ਵਜੋਂ ਸ਼ਾਮਿਲ ਹਨ | ਪ੍ਰਧਾਨਗੀ ਲਈ ਜਗਜੀਵਨ ਸਿੰਘ ਰਿੰਕੂ ਅਤੇ ਸੁਖਵਿੰਦਰ ਸਿੰਘ ਸੁੱਖਾ ਦਰਮਿਆਨ ਮੁਕਾਬਲਾ ਹੈ | ਆੜ੍ਹਤੀਆ ਐਸੋਸੀਏਸ਼ਨ ਦੇ ਕੁੱਲ 156 ਮੈਂਬਰ ਹਨ ਜੋ ਵੋਟ ਪਾਉਣ ਦੇ ਹੱਕਦਾਰ ਹਨ | ਵੋਟਾਂ ਪਾਉਣ ਦਾ ਕੰਮ ਮਾਰਕੀਟ ਕਮੇਟੀ ਦਫ਼ਤਰ ਸੰਗਰੂਰ ਵਿਖੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਮੁਕੰਮਲ ਹੋਵੇਗਾ | ਵੋਟਾਂ ਪਾਏ ਜਾਣ ਦਾ ਕੰਮ ਮੁਕੰਮਲ ਹੋ ਜਾਣ ਤੋਂ ਬਾਅਦ ਤੁਰੰਤ ਗਿਣਤੀ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਨਤੀਜਾ ਐਲਾਨ ਦਿੱਤਾ ਜਾਵੇਗਾ | ਮੌਜੂਦਾ ਪ੍ਰਧਾਨ ਸੀਸ਼ਨ ਕੁਮਾਰ ਤੁੰਗਾਂ ਨੇ ਦੋਨਾਂ ਉਮੀਦਵਾਰਾਂ ਅਤੇ ਆੜ੍ਹਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਅਮਨ ਅਮਾਨ ਨਾਲ ਵੋਟਾਂ ਦਾ ਕੰਮ ਮੁਕੰਮਲ ਕਰਨ ਵਿਚ ਪੂਰਾ ਸਹਿਯੋਗ ਦੇਣ | ਇਸ ਮੌਕੇ ਅਕਾਊਾਟੈਂਟ ਯੂਨੀਅਨ ਦੇ ਪ੍ਰਧਾਨ ਧਰਮਿੰਦਰ ਤਿਵਾੜੀ ਵੀ ਮੌਜੂਦ ਸਨ |