08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਵਿਧਾਇਕ ਪੰਡੋਰੀ ਵਲੋਂ ਸਰਪੰਚ ਗੁਰਦੀਪ ਸਿੰਘ ਬਾਬਾ ਮੁੱਖ ਸਲਾਹਕਾਰ ਨਿਯੁਕਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-04-2026
ਮਹਿਲ ਕਲਾਂ, 3 ਅਪ੍ਰੈਲ (ਅਵਤਾਰ ਸਿੰਘ ਅਣਖੀ)-ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸਰਪੰਚ ਗੁਰਦੀਪ ਸਿੰਘ ਬਾਬਾ ਛਾਪਾ ਨੂੰ ਆਪਣਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ | ਇਸ ਮੌਕੇ ਵਿਧਾਇਕ ਪੰਡੋਰੀ ਨੇ ਮੁੱਖ ਸਲਾਹਕਾਰ ਬਾਬਾ ਦਾ ਮੂੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਾਰਟੀ ਲਈ ਵਧੇਰੇ ਲਗਨ ਮਿਹਨਤ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ | ਵਿਧਾਇਕ ਪੰਡੋਰੀ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਪੁਰਾਣੇ ਵਰਕਰਾਂ ਨੂੰ ਵਿਸ਼ੇਸ਼ ਮਾਣ-ਸਤਿਕਾਰ ਦੇ ਕੇ ਅੱਗੇ ਲਿਆਂਦਾ ਜਾ ਰਿਹਾ ਹੈ, ਤਾਂ ਜੋ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਨਵ-ਨਿਯੁਕਤ ਮੁੱਖ ਸਲਾਹਕਾਰ ਸਰਪੰਚ ਗੁਰਦੀਪ ਸਿੰਘ ਬਾਬਾ ਨੇ ਹਲਕਾ ਵਿਧਾਇਕ ਪੰਡੋਰੀ ਅਤੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਨਿਸ਼ਕਾਮ ਭਾਵਨਾ ਨਾਲ ਨਿਭਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਉਨ੍ਹਾਂ ਕਿਹਾ ਕਿ ਹਲਕੇ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਵਰਗ ਨੂੰ ਜੋੜ ਕੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2027 'ਚ ਸ਼ਾਨਦਾਰ ਸਫਲਤਾ ਲਈ ਵਿਉਂਤਬੰਦੀ ਉਲੀਕ ਕੇ ਵੱਖ-ਵੱਖ ਟੀਮਾਂ ਦੇ ਰੂਪ ਵਿਚ ਇਲਾਕਾ ਵਾਰ ਕੰਮ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸ਼ਹਿਣਾ ਦੀ ਹੋਈ ਮੀਟਿੰਗ <br/> ਅਗਲੀ ਖ਼ਬਰ ਆਰੀਆਭੱਟ ਗਰੁੱਪ ਆਫ ਇੰਸਟੀਚਿਊਟਸ ਦਾ ਐਮ.ਬੀ.ਏ. ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24