ਧਨੌਲਾ, 4 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਵਿਖੇ ਸੰਸਥਾ ਦੇ ਡਾਇਰੈਕਟਰ ਸੁਖਦੀਪ ਸਿੰਘ ਚੀਮਾ ਅਤੇ ਪਿ੍ੰਸੀਪਲ ਸਿਮਰਨ ਕੌਰ ਦੀ ਅਗਵਾਈ ਹੇਠ ਨਵੇਂ ਸੈਸ਼ਨ 2026-27 ਦੀ ਸ਼ੁਰੂਆਤ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਛੋਟੇ ਬੱਚਿਆਂ ਦੇ ਤਿਲਕ ਲਗਾ ਕੇ ਬੱਚਿਆਂ ਦਾ ਸਵਾਗਤ ਕੀਤਾ ਗਿਆ | ਸਮਾਗਮ ਦੌਰਾਨ ਬੱਚਿਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ | ਚੇਅਰਮੈਨ ਅਮਰਜੀਤ ਸਿੰਘ ਚੀਮਾ ਤੇ ਪਿ੍ੰਸੀਪਲ ਮੈਡਮ ਸਿਮਰਨ ਕੌਰ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰ ਕੇ ਅੱਗੇ ਵਧਣ ਲਈ ਪ੍ਰੇਰਿਆ | ਇਸ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |