06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨਾਜਾਇਜ਼ ਸ਼ਰਾਬ ਸਣੇ ਔਰਤ ਕਾਬੂ

Ad Position 21
No active advertisement
ਅਜੀਤ ਡੈਸਕ 05-04-2026
ਬਰਨਾਲਾ, 4 ਅਪ੍ਰੈਲ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਇਕ ਔਰਤ ਨੂੰ 15 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਿਆ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸੋਮਾ ਰਾਣੀ ਪਤਨੀ ਛਿੰਦਾ ਸਿੰਘ ਵਾਸੀ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦੀ ਆਦੀ ਹੈ ਜੋ ਕਿ ਅੱਜ ਵੀ ਭਾਰੀ ਮਾਤਰਾ 'ਚ ਸ਼ਰਾਬ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਕਪਾਹ ਮੰਡੀ ਬਰਨਾਲਾ ਵਿਖੇ ਘੁੰਮਦਾ ਦੇਖਿਆ ਗਿਆ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 15 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਮੁੱਖ ਮੰਤਰੀ ਦੀ ਅਰਥੀ ਫ਼ੂਕ ਕੇ ਨਾਅਰੇਬਾਜ਼ੀ ਅਗਲੀ ਖ਼ਬਰ ਬੁਕਿੰਗ ਹੋਣ ਦੇ ਬਾਵਜੂਦ ਵੀ ਸਮੇਂ ਸਿਰ ਨਹੀਂ ਮਿਲ ਰਿਹਾ ਸਿਲੰਡਰ -ਸਿਲੰਡਰ ਦੀ ਸਪਲਾਈ ਵਧਾਉਣ ਦੀ ਕੀਤੀ ਮੰਗ
Ad Position 24
No active advertisement