07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਚਿੱਤਰਕਲਾ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 05-04-2026
ਤਪਾ ਮੰਡੀ, 4 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਜੈਮਲ ਸਿੰਘ ਵਾਲਾ 'ਚ ਵਿਦਿਆਰਥੀਆਂ ਦੀ ਰਚਨਾਤਮਿਕ ਸੋਚ ਅਤੇ ਕਲਾਤਮਕ ਹੁਨਰ ਨੂੰ ਨਿਖਾਰਨ ਲਈ ਚਿੱਤਰਕਲਾ ਮੁਕਾਬਲੇ ਦਾ ਵਿਸ਼ੇਸ਼ ਆਯੋਜਨ ਕੀਤਾ ਗਿਆ | ਇਸ ਮੁਕਾਬਲੇ ਵਿਚ ਸਕੂਲ ਦੀਆਂ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲੇ ਦੌਰਾਨ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ 'ਤੇ ਡਰਾਇੰਗ ਬਣਾਉਣ ਲਈ ਕਿਹਾ ਗਿਆ, ਜਿਸ ਵਿਚ ਪ੍ਰਕਿ੍ਤੀ ਦੇ ਦਿ੍ਸ਼, ਜਾਨਵਰ, ਸਮਾਜਿਕ ਵਿਸ਼ੇ ਅਤੇ ਕਲਪਨਾਤਮਿਕ ਚਿੱਤਰ ਸ਼ਾਮਿਲ ਸਨ | ਬੱਚਿਆਂ ਨੇ ਪੈਂਸਲ ਸ਼ੇਡਿੰਗ ਦੀ ਸੁੰਦਰ ਤਕਨੀਕ ਵਰਤ ਕੇ ਬਹੁਤ ਹੀ ਮਨਮੋਹਕ ਅਤੇ ਜੀਵੰਤ ਚਿੱਤਰ ਤਿਆਰ ਕੀਤੇ | ਉਨ੍ਹਾਂ ਦੀਆਂ ਕਲਾਕਾਰੀਆਂ ਵਿਚ ਗਹਿਰਾਈ, ਸਫ਼ਾਈ ਅਤੇ ਨਜ਼ਾਕਤ ਸਪੱਸ਼ਟ ਤੌਰ 'ਤੇ ਦਿਖਾਈ ਦਿੱਤੀ | ਜੱਜਾਂ ਵਲੋਂ ਵਿਦਿਆਰਥੀਆਂ ਦੀ ਪ੍ਰਦਰਸ਼ਿਤ ਕਲਾ ਦਾ ਮੁਲਾਂਕਣ ਕਰਦੇ ਸਮੇਂ ਸ਼ੇਡਿੰਗ ਦੀ ਤਕਨੀਕ, ਵਿਸ਼ੇ ਦੀ ਸਮਝ, ਸਾਫ਼-ਸੁਥਰਾਪਣ ਅਤੇ ਰਚਨਾਤਮਿਕਤਾ ਨੂੰ ਧਿਆਨ ਵਿਚ ਰੱਖਿਆ ਗਿਆ | ਮੁਕਾਬਲਾ ਕਾਫ਼ੀ ਰੋਮਾਂਚਕ ਰਿਹਾ ਅਤੇ ਹਰ ਵਿਦਿਆਰਥੀ ਨੇ ਆਪਣੀ ਪੂਰੀ ਕੋਸ਼ਿਸ਼ ਨਾਲ ਬਿਹਤਰ ਪ੍ਰਦਰਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਇਬਰਾਹਿਮ ਉਦਮ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਐਸੇ ਮੁਕਾਬਲੇ ਬੱਚਿਆਂ ਵਿਚ ਲੁਕੇ ਹੁਨਰ ਨੂੰ ਬਾਹਰ ਲਿਆਉਂਦੇ ਹਨ ਅਤੇ ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਬਣਾਉਂਦੇ ਹਨ | ਉਨ੍ਹਾਂ ਨੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਦਿੱਤਾ | ਚੇਅਰਮੈਨ ਸੁਖਮੀਤ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਐਸੀਆਂ ਸਹਿ-ਪਾਠਕ੍ਰਮ ਗਤੀਵਿਧੀਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੋਇਲ ਕਲਾਸਿਸ ਵਿਖੇ ਸ੍ਰੀ ਰਾਮਾਇਣ ਪਾਠ ਦਾ ਭੋਗ ਅਤੇ ਮਾਤਾ ਸਰਸਵਤੀ ਦੀ ਮੂਰਤੀ ਸਥਾਪਨਾ ਅੱਜ ਅਗਲੀ ਖ਼ਬਰ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਤਿੰਨ ਵਿਅਕਤੀ ਕਾਬੂ
Ad Position 24
No active advertisement