07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗੁਰਦੁਆਰਾ ਅੜੀਸਰ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ

Ad Position 21
No active advertisement
ਗੁਰਦੁਆਰਾ ਅੜੀਸਰ ਸਾਹਿਬ ਵਿਖੇ ਅੰਮਿ੍ਤ ਸੰਚਾਰ ਉਪਰੰਤ ਪੰਜ ਪਿਆਰੇ, ਜਥੇਬੰਦਕ ਟੇਕ ਸਿੰਘ ਧਨੌਲਾ, ਬਾਬਾ ਬਾਬੂ ਸਿੰਘ ਤੇ ਸੰਗਤਾਂ | ਤਸਵੀਰ : ਗੁਰਜੀਤ ਸਿੰਘ ਖੱੁਡੀ <br/> 05-04-2026
ਹੰਡਿਆਇਆ, 4 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਅੜੀਸਰ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਕੋਠੇ ਚੂੰਘਾ-ਧੌਲਾ (ਹੰਡਿਆਇਆ) ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਅੰਮਿ੍ਤ ਸੰਚਾਰ ਕਰਵਾਇਆ ਗਿਆ | ਮੁੱਖ ਸੇਵਾਦਾਰ ਬਾਬਾ ਬਾਬੂ ਸਿੰਘ ਗੁ : ਅੜੀਸਰ ਸਾਹਿਬ ਵਾਲਿਆਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ੍ਰੀ ਸਹਿਜ ਪਾਠ ਸੇਵਾ ਲਹਿਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘ ਸਾਹਿਬਾਨ, ਕਲਗ਼ੀਧਰ ਟਰੱਸਟ ਬੜੂ ਸਾਹਿਬ, ਸਤਿਨਾਮ ਸਰਬ ਕਲਿਆਣ ਟਰੱਸਟ, ਮਿਸ਼ਨਰੀ ਕਾਲਜਾਂ, ਟਕਸਾਲਾਂ, ਸਕੂਲਾਂ-ਕਾਲਜਾਂ-ਅਕੈਡਮੀਆਂ, ਇਸਤਰੀ ਸਤਿਸੰਗ ਸਭਾਵਾਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਕਾਰ ਸੇਵਾ ਸੰਪਰਦਾਵਾਂ, ਨਿਹੰਗ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਨੌਜਵਾਨੀ ਅੰਦਰ ਵੱਧ ਰਹੇ ਪਤਿਤਪੁਣੇ ਅਤੇ ਨਸ਼ਿਆਂ ਦੇ ਰੁਝਾਨ ਨੂੰ ਕੌਮ ਲਈ ਘਾਤਕ ਦੱਸਿਆ ਅਤੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ ਦੀ ਅਪੀਲ ਕੀਤੀ | ਸਮਾਗਮ ਦੌਰਾਨ 150 ਪ੍ਰਾਣੀ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣੇ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਸੰਗਤਾਂ ਡੇਰਾਵਾਦ, ਪਾਖੰਡਵਾਦ ਤੇ ਪਤਿਤਪੁਣੇ ਦਾ ਤਿਆਗ ਕਰ ਕੇ ਖ਼ਾਲਸਾ ਸਾਜਣਾ ਦਿਵਸ ਵੈਸਾਖੀ ਮੌਕੇ ਵੱਧ ਤੋਂ ਵੱਧ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ | ਸਮਾਗਮ ਦੌਰਾਨ ਢਾਡੀ ਬਲਦੇਵ ਸਿੰਘ ਲੌਂਗੋਵਾਲ, ਕਵੀਸ਼ਰ ਬੀਬਾ ਹਰਗੁਣ ਕੌਰ ਖ਼ਾਲਸਾ ਸ੍ਰੀ ਮੁਕਤਸਰ ਸਾਹਿਬ, ਢਾਡੀ ਰਮਨਦੀਪ ਸਿੰਘ ਦੀਵਾਨਾ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਗੁਰੂ ਨਾਲ ਜੋੜਿਆ | ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਚੂੰਘ, ਮੁੱਖ ਗ੍ਰੰਥੀ ਗੁਰਨੈਬ ਸਿੰਘ ਪੱਖੋ, ਬਾਬਾ ਜਗਤ ਸਿੰਘ, ਨੰਬਰਦਾਰ ਭਰਪੂਰ ਸਿੰਘ, ਬਲਦੇਵ ਸਿੰਘ ਧੌਲਾ, ਭਗਵੰਤ ਸਿੰਘ ਸੇਖੋਂ, ਸਰਪੰਚ ਹਰਮੇਲ ਸਿੰਘ ਧੌਲਾ, ਰਣਜੀਤ ਸਿੰਘ ਚੂੰਘ, ਥਾਣੇਦਾਰ ਨਾਹਰ ਸਿੰਘ, ਇੰਚਾਰਜ ਧਰਮ ਪ੍ਰਚਾਰ ਭੋਲਾ ਸਿੰਘ ਹੀਰੇਵਾਲਾ, ਮੈਨੇਜਰ ਨਿਰਮਲ ਸਿੰਘ ਰਾਜੀਆ, ਪ੍ਰਚਾਰਕ ਗਿ: ਕੁਲਵੰਤ ਸਿੰਘ ਭੈਣੀ ਫੱਤਾ ਤੇ ਬਲਵਿੰਦਰ ਸਿੰਘ ਲੌਂਗੋਵਾਲ, ਮਹਾਂਵੀਰ ਸਿੰਘ, ਗ੍ਰੰਥੀ ਜਸਪਾਲ ਸਿੰਘ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਬੇਅੰਤ ਸਿੰਘ ਧਾਲੀਵਾਲ, ਮਹਿੰਦਰਪਾਲ ਕਾਲਾ, ਗੁਰਬਾਜ ਸਿੰਘ, ਗੁਰਵਿੰਦਰਪਾਲ ਸਿੰਘ ਖੱੁਡੀ ਆਦਿ ਸਮੇਤ ਸੰਗਤਾਂ ਵੱਡੀ ਗਿਣਤੀ 'ਚ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਪੱਖੋ ਕੈਂਚੀਆਂ ਸੂਏ 'ਤੇ ਸੜਕ ਵਿਚਕਾਰ ਖੱਡਿਆਂ ਕਾਰਨ ਟਰਾਲੀ ਪਲਟੀ ਅਗਲੀ ਖ਼ਬਰ ਪੰਜਾਬ ਭਰ 'ਚ ਰੈਲੀਆਂ ਦੇ ਵੱਡੇ ਇਕੱਠ ਦੱਸ ਰਹੇ ਨੇ ਕਿ ਸੂਬੇ ਅੰਦਰ ਅਕਾਲੀ ਦਲ ਦੇ ਹੱਕ 'ਚ ਲਹਿਰ ਬਣ ਚੁੱਕੀ ਹੈ-ਸੰਤ ਘੁੰ...
Ad Position 24
No active advertisement